ਬੰਗਾਲ: ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ

ਬੰਗਾਲ: ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ


ਕੋਲਕਾਤਾ, 2 ਨਵੰਬਰ
ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿਚ ਇਕ ਲੜਕੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਜਿਸ ਕਾਰਨ ਰੋਸ ਵਿੱਚ ਆਏ ਪਿੰਡ ਵਾਸੀਆਂ ਨੇ ਜਬਰ ਜਨਾਹ ਕਰਨ ਵਾਲੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਫਲਕਾਟਾ ਇਲਾਕੇ ’ਚ ਵਾਪਰੀ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਦੀ ਇਕ ਲੜਕੀ ਦੀ ਲਾਸ਼ ਛੱਪੜ ਵਿੱਚੋਂ ਮਿਲੀ ਸੀ। ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਪਿੰਡ ਵਾਸੀਆਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਚਾਲੀ ਸਾਲਾ ਵਿਅਕਤੀ ਨੂੰ ਦਰੱਖਤ ਨਾਲ ਬੰਨ੍ਹ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਪਿੰਡ ਵਾਸੀਆਂ ਕੋਲੋਂ ਛੁਡਵਾਇਆ ਤੇ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੇ ਇਕ ਹੋਰ ਮੁਲਜ਼ਮ ਨੇ ਸਥਾਨਕ ਪੁਲੀਸ ਥਾਣੇ ਜਾ ਕੇ ਆਤਮ ਸਮਰਪਣ ਕਰ ਦਿੱਤਾ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਪੀੜਤ ਲਈ ਇਨਸਾਫ਼ ਅਤੇ ਆਤਮ ਸਮਰਪਣ ਕਰਨ ਵਾਲੇ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਪੀਟੀਆਈ

The post ਬੰਗਾਲ: ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ appeared first on Punjabi Tribune.



Source link