ਮੌਸਮ ਵਿਭਾਗ ਵੱਲੋਂ ਅਲਰਟ ਜਾਰੀ…

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ…


Punjab Weather Update: ਪੰਜਾਬ ਦੇ ਮੌਸਮ ਵਿਚ ਇੱਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਬਾਰਿਸ਼ ਅਤੇ ਗੜੇਮਾਰੀ ਤੋਂ ਬਾਅਦ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿੱਚ ਫਿਰ ਤੋਂ ਠੰਡਕ ਦਾ ਅਹਿਸਾਸ ਹੋ ਰਿਹਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 9 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਜਾਣੋ ਕਿੰਨੇ ਦਿਨ ਵਰ੍ਹੇਗਾ ਮੀਂਹ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ 5 ਅਤੇ 6 ਅਪ੍ਰੈਲ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2-3 ਡਿੱਗਰੀ ਸੈਲਸੀਅਸ ਵਧੇਗਾ ਅਤੇ ਅਗਲੇ ਦੋ ਦਿਨਾਂ ਵਿੱਚ 3-5 ਡਿੱਗਰੀ ਸੈਲਸੀਅਸ ਘੱਟ ਜਾਵੇਗਾ।

ਇਸ ਤੋਂ ਇਲਾਵਾ 7 ਅਤੇ 8 ਅਪ੍ਰੈਲ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਓਂਰੇਜ ਅਲਰਟ ਜਾਰੀ ਰਹੇਗਾ, ਜਿਸ ਦੌਰਾਨ ਤੇਜ਼ ਹਵਾਵਾਂ, ਬਿਜਲੀ ਲਿਸ਼ਕਣ ਦੀ ਸੰਭਾਵਨਾ ਬਣੀ ਰਹੇਗੀ। ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਇਸ ਦਿਨ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ



Source link