ਪ੍ਰਭੂ ਦਿਆਲ
ਸਿਰਸਾ, 11 ਜੁਲਾਈ
ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਲੱਥੀਆਂ ਤੇ ਕਈਆਂ ਦੇ ਸੱਟਾਂ ਲੱਗੀਆਂ ਹਨ। ਲਾਠੀਚਾਰਜ ਦੇ ਵਿਰੋਧ ‘ਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ। ਕਿਸਾਨਾਂ ਵੱਲੋਂ ਭਾਜਪਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਹੈ। ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਕਰਨ ਦੀ ਵੀ ਕਿਸਾਨ ਕਰ ਰਹੇ ਹਨ ਮੰਗ।









