ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ 7 ਸੋਸ਼ਲ ਮੀਡੀਆ ਖਾਤੇ ਮੁਅੱਤਲ

ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ 7 ਸੋਸ਼ਲ ਮੀਡੀਆ ਖਾਤੇ ਮੁਅੱਤਲ


ਨਵੀਂ ਦਿੱਲੀ, 17 ਅਕਤੂਬਰ
ਭਾਰਤ ਵਿਚਲੀਆਂ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ ਦੇਸ਼ ਦੀਆਂ ਸਾਈਬਰ ਸੁਰੱਖਿਆ ਏਜੰਸੀਆਂ ਨੇ ਜਾਂਚ ਤੋਂ ਬਾਅਦ ਸੱਤ ਸੋਸ਼ਲ ਮੀਡੀਆ ਖਾਤਿਆਂ ਨੂੰ ਮੁਅੱਤਲ ਜਾਂ ਬਲੌਕ ਕਰ ਦਿੱਤਾ ਹੈ। ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਸਾਈਬਰ, ਹਵਾਬਾਜ਼ੀ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੀ ਇੱਕ ਸੰਯੁਕਤ ਟੀਮ ਵੱਲੋਂ ਇਨ੍ਹਾਂ ਖਾਤਿਆਂ ਦਾ ਮੁਲਾਂਕਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਨ੍ਹਾਂ ਦੇ ਖਾਤਿਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸੱਤ ਸੋਸ਼ਲ ਮੀਡੀਆ ਖਾਤਿਆਂ ਵਿਚੋਂ ਜ਼ਿਆਦਾਤਰ ਐਕਸ ’ਤੇ ਬਣਾਏ ਗਏ ਹਨ।

The post ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ 7 ਸੋਸ਼ਲ ਮੀਡੀਆ ਖਾਤੇ ਮੁਅੱਤਲ appeared first on Punjabi Tribune.



Source link