Amritsar Firing News : ਅੰਮ੍ਰਿਤਸਰ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਮਾਮਲਾ ਦਿਹਾਤੀ ਪੁਲਿਸ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੱਲੋਦੀਨ (ਖਤਰਾਈ ਕਲਾਂ) ਦਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਸੱਲੋਦੀਨ ਵਿੱਚ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਵਿਵਾਦ ਅੱਜ ਹਿੰਸਕ ਰੂਪ ਧਾਰ ਗਿਆ। ਵਿਵਾਦ ਦੌਰਾਨ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਦੇਖਦੇ ਹੀ ਦੇਖਦੇ ਇੱਕ-ਦੂਜੇ ਉੱਤੇ ਗੋਲੀਆਂ ਚਲਾਉਣ ਲੱਗ ਪਈਆਂ। ਇਸ ਗੋਲੀਬਾਰੀ ਵਿੱਚ ਜਰਨੈਲ ਸਿੰਘ ਨਾਮਕ ਵਿਅਕਤੀ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜ਼ਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ
ਦੂਜੀ ਧਿਰ ਦਾ ਇੱਕ ਵਿਅਕਤੀ ਵੀ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜ਼ਮੀਨ ਨੂੰ ਲੈ ਕੇ ਪੁਰਾਣਾ ਵਿਵਾਦ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝੰਡੇਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਸਥਾਨ ਤੋਂ ਅਹਿਮ ਸਬੂਤ ਇਕੱਠੇ ਕਰ ਲਏ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਧਿਰਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha








