ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਅਕਤੂਬਰ
ਇੱਥੇ ਅੱਜ ਅਣਏਡਿਡ ਸਟਾਫ਼ ਫਰੰਟ (ਏਡਿਡ ਸਕੂਲ) ਦੀ ਅਗਵਾਈ ਹੇਠ ਸੈਂਕੜੇ ਅਣਏਡਿਡ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਕੌਮੀ ਮਾਰਗ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜ਼ਮ ਏਡਿਡ ਸਕੂਲਾਂ ਵਿਚ ਕੰਮ ਕਰਦੇ ਅਣਏਡਿਡ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ।
The post ਏਡਿਡ ਸਕੂਲਾਂ ਦੇ ਅਣਏਡਿਡ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ appeared first on punjabitribuneonline.com.










