ਐੱਨਆਈਏ ਨੇ ਅਟਾਰੀ ’ਤੇ ਹੈਰੋਇਨ ਬਰਾਮਦਗੀ ਮਾਮਲੇ ’ਚ ਤਰਨ ਤਾਰਨ ਵਾਸੀ ਤੀਜਾ ਮੁਲਜ਼ਮ ਗ੍ਰਿਫ਼ਤਾਰ ਕੀਤਾ

ਐੱਨਆਈਏ ਨੇ ਅਟਾਰੀ ’ਤੇ ਹੈਰੋਇਨ ਬਰਾਮਦਗੀ ਮਾਮਲੇ ’ਚ ਤਰਨ ਤਾਰਨ ਵਾਸੀ ਤੀਜਾ ਮੁਲਜ਼ਮ ਗ੍ਰਿਫ਼ਤਾਰ ਕੀਤਾ


ਨਵੀਂ ਦਿੱਲੀ, 16 ਦਸੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਕਿਹਾ ਕਿ ਅਪਰੈਲ 2022 ਵਿਚ ਅਟਾਰੀ ਸਰਹੱਦ ‘ਤੇ 102 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਏਜੰਸੀ ਦੇ ਬੁਲਾਰੇ ਨੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਨੂੰ ਐੱਨਆਈਏ ਨੇ ਸ਼ੁੱਕਰਵਾਰ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਉਹ ਤੀਜਾ ਵਿਅਕਤੀ ਹੈ। ਕਸਟਮ ਵਿਭਾਗ ਨੇ 24 ਅਤੇ 26 ਅਪਰੈਲ 2022 ਨੂੰ ਕੁੱਲ 102.784 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ, ਜਿਸਦੀ ਕੀਮਤ 700 ਕਰੋੜ ਰੁਪਏ ਹੈ। ਇਹ ਨਸ਼ੀਲੇ ਪਦਾਰਥ ਅੰਮ੍ਰਿਤਸਰ ਦੇ ਅਟਾਰੀ ਵਿਖੇ ਇੰਟੈਗਰੇਟਿਡ ਚੈੱਕ ਪੋਸਟ ਰਾਹੀਂ ਅਫਗਾਨਿਸਤਾਨ ਤੋਂ ਦੇਸ਼ ਵਿੱਚ ਆਏ ਸਨ। ਇਹ ਨਸ਼ੀਲੇ ਪਦਾਰਥ ਮੁਲੱਠੀ) ਦੀ ਖੇਪ ਵਿੱਚ ਛੁਪਾਏ ਗਏ ਸਨ। ਅੰਮ੍ਰਿਤਪਾਲ ਸਿੰਘ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ 12 ਦਸੰਬਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਹਿਰਾਸਤ ਵਿੱਚ ਲਿਆ ਸੀ।

The post ਐੱਨਆਈਏ ਨੇ ਅਟਾਰੀ ’ਤੇ ਹੈਰੋਇਨ ਬਰਾਮਦਗੀ ਮਾਮਲੇ ’ਚ ਤਰਨ ਤਾਰਨ ਵਾਸੀ ਤੀਜਾ ਮੁਲਜ਼ਮ ਗ੍ਰਿਫ਼ਤਾਰ ਕੀਤਾ appeared first on punjabitribuneonline.com.



Source link