ਨਵੀਂ ਦਿੱਲੀ, 8 ਫਰਵਰੀ
ਕੇਰਲ ਦੇ ਖੱਬੇ ਜਮਹੂਰੀ ਮੋਰਚੇ (ਐੱਲਡੀਐੱਫ) ਦੇ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੇ ਅੱਜ ਇੱਥੇ ਜੰਤਰ-ਮੰਤਰ ‘ਤੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਅਗਵਾਈ ‘ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵਿਜਯਨ ਨੇ ਕੇਂਦਰ ਸਰਕਾਰ ‘ਤੇ ਰਾਜਾਂ ਨੂੰ ਟੈਕਸਾਂ ਵਿਚ ਉਨ੍ਹਾਂ ਦਾ ਹਿੱਸਾ ਨਾ ਦੇਣ ਅਤੇ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿਚ ਰਾਜਪਾਲਾਂ ਰਾਹੀਂ ਸਰਕਾਰ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ। ਇਸ ਪ੍ਰਦਰਸ਼ਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ, ਡੀਐੱਮਕੇ ਆਗੂ ਤਿਰੂਚੀ ਸਿਵਾ ਅਤੇ ਪਲਾਨੀਵੇਲ ਥਿਆਗਰਾਜਨ, ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੀਪੀਆਈ ਦੇ ਜਨਰਲ ਸਕੱਤਰ ਡੀ. ਰਾਜਾ ਵੀ ਸ਼ਾਮਲ ਹੋਏ। ਸ੍ਰੀ ਵਿਜਯਨ ਨੇ ਆਪਣੇ ਸੰਬੋਧਨ ‘ਚ ਉਨ੍ਹਾਂ ਦੋਸ਼ਾਂ ਨੂੰ ਵੀ ਰੱਦ ਕਰ ਦਿੱਤਾ ਕਿ ਇਹ ਪ੍ਰਦਰਸ਼ਨ ਉੱਤਰ ਅਤੇ ਦੱਖਣ ਵਿਚਾਲੇ ਪਾੜਾ ਵਧਾਏਗਾ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਇਸ ਲਈ ਹੈ ਤਾਂ ਜੋ ਰਾਜ ਦੇ ਲੋਕਾਂ ਦੇ ਹਿੱਤਾਂ ਵੱਧ ਧਿਆਨ ਦਿੱਤਾ ਜਾਵੇ।
The post ਐੱਲਡੀਐੱਫ ਦਾ ਜੰਤਰ ਮੰਤਰ ਪ੍ਰਦਰਸ਼ਨ: ਕਈ ਵਿਰੋਧੀ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ appeared first on Punjabi Tribune.










