ਨਵੀਂ ਦਿੱਲੀ, 7 ਅਪਰੈਲ
ਮੁਲਕ ਵਿੱਚ ਬੀਤੇ 24 ਘੰਟਿਆਂ ਵਿੱਚ ਕਰੋਨਾਵਾਇਰਸ ਦੇ 1.15 ਲੱਖ ਨਵੇਂ ਮਰੀਜ਼ ਸਾਹਮਣੇ ਆਏ ਹਨ। ਕਰੋਨਾ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਨਵੇਂ ਕੇਸਾਂ ਨੂੰ ਮਿਲਾ ਕੇ ਕਰੋਨਾ ਪੀੜਤਾਂ ਦੀ ਕੁਲ ਗਿਣਤੀ 1,28,01,785 ਹੋ ਗਈ ਹੈ। ਬੀਤੇ ਤਿੰਨ ਦਿਨਾਂ ਵਿੱਚ ਦੂਜੀ ਵਾਰ ਕਰੋਨਾ ਦੇ ਇਕ ਦਿਨ ਵਿੱਚ ਇਕ ਲੱਖ ਤੋਂ ਵਧ ਕੇਸ ਸਾਹਮਣੇ ਆਏ ਹਨ। ਇਕ ਦਿਨ ਵਿੱਚ 1,15,736 ਨਵੇਂ ਕੇਸ ਸਾਹਮਣੇ ਆਏ ਹਨ। ਇਸੇ ਤਰ੍ਹਾਂ 630 ਵਿਅਕਤੀਆਂ ਦੀ ਮੌਤ ਹੋਈ ਹੈ, ਜਿਸ ਨਾਲ ਮਿ੍ਤਕਾਂ ਦੀ ਕੁਲ ਗਿਣਤੀ 1,66,177 ਹੋ ਗਈ ਹੈ। ਮੰਗਲਵਾਰ ਨੂੰ ਸਰਕਾਰ ਨੇ ਕਿਹਾ ਸੀ ਕਿ ਆਉਣ ਵਾਲੇ ਚਾਰ ਹਫ਼ਤੇ ਬਹੁਤ ਅਹਿਮ ਹਨ। ਸਰਕਾਰ ਨੇ ਕਰੋਨਾ ਦੀ ਲਾਗ ਨੂੰ ਵਧਣ ਤੋਂ ਰੋਕਣ ਲਈ ਲੋਕਾਂ ਦੇ ਸਹਿਯੋਗ ‘ਤੇ ਜ਼ੋਰ ਦਿੱਤਾ ਸੀ।-ਏਜੰਸੀ










