ਕਾਂਗਰਸ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਲਈ ਲਾਮਬੰਦੀ

ਕਾਂਗਰਸ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਲਈ ਲਾਮਬੰਦੀ


ਪੱਤਰ ਪ੍ਰੇਰਕ
ਭਗਤਾ ਭਾਈ, 24 ਸਤੰਬਰ
ਪੰਜਾਬ ਕਾਂਗਰਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 29 ਸਤੰਬਰ ਨੂੰ ਬਠਿੰਡਾ ’ਚ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਪਿੰਡ ਕੇਸਰ ਵਾਲਾ ਵਿੱਚ ਕਾਂਗਰਸ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜੱਸ ਬੱਜੋਆਣਾ ਨੇ ਕਿਹਾ ਕਿ ਪੰਜਾਬ ’ਚ ਹਰ ਰੋਜ਼ ਅਨੇਕਾਂ ਨੌਜਵਾਨ ਚਿੱਟੇ ਨਾਲ ਮਰ ਰਹੇ ਹਨ ਪਰ ਪੰਜਾਬ ਸਰਕਾਰ ਦਾ ਇਸ ਗੰਭੀਰ ਮਸਲੇ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਕਿਹਾ ਕਿ ਇਸ ਧਰਨੇ ਪ੍ਰਤੀ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀਆਂ ’ਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ’ਚ ਵਰਕਰ ਇਸ ਧਰਨੇ ਵਿਚ ਸ਼ਾਮਲ ਹੋਣਗੇ। ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਭੋਡੀਪੁਰਾ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਭਗਤਾ, ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ ਫੌਜੀ, ਬਚਿੱਤਰ ਸਿੰਘ, ਗੁਰਤੇਜ ਸਿੰਘ ਸਾਬਕਾ ਸਰਪੰਚ ਰੇਸ਼ਮ ਸਿੰਘ, ਜੀਤ ਸਿੰਘ, ਬਲਬੀਰ ਸਿੰਘ, ਦਲੀਪ ਸਿੰਘ, ਬਾਬੂ ਸਿੰਘ ਤੇ ਬਲਵਿੰਦਰ ਸਿੰਘ ਹਾਜ਼ਰ ਸਨ।

The post ਕਾਂਗਰਸ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਲਈ ਲਾਮਬੰਦੀ appeared first on punjabitribuneonline.com.



Source link