ਨਵੀਂ ਦਿੱਲੀ, 12 ਸਤੰਬਰ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਵਫ਼ਦ ਦੇ ਅੱਜ ਕੌਮੀ ਰਾਜਧਾਨੀ ਤੋਂ ਰਵਾਨਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਉਨ੍ਹਾਂ ਦੇ ਜਹਾਜ਼ ਵਿੱਚ ਤਕਨੀਕੀ ਖਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਜਹਾਜ਼ ਨੂੰ ਉਡਾਣ ਭਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਟਰੂਡੋ ਅਤੇ ਉਨ੍ਹਾਂ ਦੇ ਵਫਦ ਨੇ ਐਤਵਾਰ ਨੂੰ ਸਮਾਪਤ ਹੋਏ ਜੀ-20 ਸੰਮੇਲਨ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋਣਾ ਸੀ ਪਰ ਜਹਾਜ਼ ‘ਚ ਤਕਨੀਕੀ ਖਰਾਬੀ ਕਾਰਨ ਉਹ ਇੱਥੇ ਹੀ ਫਸ ਗਏ।
The post ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਜਹਾਜ਼ ’ਚ ਤਕਨੀਕੀ ਨੁਕਸ ਠੀਕ, ਅੱਜ ਰਵਾਨ ਹੋ ਸਕਦੇ ਹਨ ਆਪਣੇ ਮੁਲਕ appeared first on punjabitribuneonline.com.










