ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਨੂੰ ਗ੍ਰਿਫ਼ਤਾਰ

ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਨੂੰ ਗ੍ਰਿਫ਼ਤਾਰ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ,5 ਅਪਰੈਲ

ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਓਟਾਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਕੈਨੇਡਾ ਵਿੱਚ ਭਾਰਤੀ ਦੂਤਾਵਾਸ ਨੇ X ‘ਤੇ ਇੱਕ ਪੋਸਟ ਵਿੱਚ ਲਿਖਿਆ, “ਅਸੀਂ ਓਟਾਵਾ ਨੇੜੇ ਰੌਕਲੈਂਡ ਵਿਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੋਈ ਮੌਤ ’ਤੇ ਦੁੱਖ ਪ੍ਰਗਟ ਕਰਦੇ ਹਾਂ। ਪੁਲੀਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਸੀਂ ਸੋਗ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸਥਾਨਕ ਕਮਿਊਨਿਟੀ ਐਸੋਸੀਏਸ਼ਨ ਰਾਹੀਂ ਨੇੜਲੇ ਸੰਪਰਕ ਵਿੱਚ ਹਾਂ।’’

 

 

The post ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਨੂੰ ਗ੍ਰਿਫ਼ਤਾਰ appeared first on Punjabi Tribune.





Source link