ਪ੍ਰਯਾਗਰਾਜ, 2 ਫਰਵਰੀ
ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੀ ਗਿਆਨਵਾਪੀ ਮਸਜਿਦ ਕੰਪਲੈਕਸ ਵਿੱਚ ਸਥਿਤ ਵਿਆਸ ਜੀ ਦੀ ਤਹਿਖਾਨੇ ਵਿੱਚ ਪੂਜਾ ਕਰਨ ਦੀ ਇਜਾਜ਼ਤ ਦੇਣ ਦੇ ਵਾਰਾਨਸੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਾਇਰ ਮਸਜਿਦ ਕਮੇਟੀ ਦੀ ਪਟੀਸ਼ਨ ’ਤੇ ਸੁਣਵਾਈ 6 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਗਿਆਨਵਾਪੀ ਮਸਜਿਦ ਦਾ ਪ੍ਰਬੰਧ ਕਰਨ ਵਾਲੀ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਨੇ ਵਾਰਾਨਸੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਇਹ ਅਪੀਲ ਦਾਇਰ ਕੀਤੀ ਹੈ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਮਸਜਿਦ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ 6 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
The post ਗਿਆਨਵਾਪੀ ਮਾਮਲਾ: ਅਲਾਹਾਬਾਦ ਹਾਈ ਕੋਰਟ ਨੇ ਮਸਜਿਦ ਕਮੇਟੀ ਦੀ ਪਟੀਸ਼ਨ ’ਤੇ ਸੁਣਵਾਈ 6 ਤੱਕ ਮੁਲਤਵੀ ਕੀਤੀ appeared first on Punjabi Tribune.










