ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ


ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 7 ਅਪਰੈਲ
ਸ਼੍ਰੋੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਸ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਵੀ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ।
ਧਾਰਮਿਕ ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਕੋਟ ਸਾਹਿਬ ਵਿਖੇ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਸੰਗਤ ਨੂੰ ਵੱਖ ਵੱਖ ਪ੍ਰਕਾਰ ਦੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਹਾਜਰ ਸੰਗਤ ਵਿਚ ਭਾਈ ਰਵਿੰਦਰ ਸਿੰਘ, ਭਾਈ ਜਰਨੈਲ ਸਿੰਘ ਹੈਡ ਗ੍ਰੰਥੀ ਗੁ. ਸੀਸ ਮਹਿਲ ਸਾਹਿਬ, ਸੁਖਦੇਵ ਸਿੰਘ ਪੋਲੂ, ਗੁਰਵੀਰ ਸਿੰਘ ਧਾਲੀਵਾਲ,ਗਿਆਨੀ ਭਜਨ ਸਿੰਘ, ਗੁਰਮੀਤ ਸਿੰਘ ਟੀਨਾ ਸਾਬਕਾ ਸਰਪੰਚ ਭਟੋਲੀ, ਅੰਮ੍ਰਿਤ ਪਾਲ ਸਿੰਘ, ਭੁਪਿੰਦਰ ਸਿੰਘ ਆਦਿ ਸਮੇਤ ਇਲਾਕੇ ਦੀਆਂ ਭਾਰੀ ਤਦਾਦ ਵਿੱਚ ਸੰਗਤਾਂ ਹਾਜ਼ਰ ਸਨ।

The post ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ appeared first on Punjabi Tribune.



Source link