ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ


Tanda Road Accident : ਹੁਸ਼ਿਆਰਪੁਰ ਦੇ ਟਾਂਡਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਮਾਂ-ਧੀ ਦੀ ਮੌਤ ਹੋਣ ਗਈ ਹੈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਕੌਰ ਤੇ ਗੁਰਕੀਰਤ ਕੌਰ ਵਾਸੀ ਟਾਂਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੀ ਪਤਨੀ ਅਤੇ ਧੀ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਸਨ। 

ਜਦੋਂ ਉਹ ਰੇਕੀ ਹਸਪਤਾਲ ਨੇੜੇ ਪੁੱਜੇ ਤਾਂ ਟਿੱਪਰ ਨੇ ਪਹਿਲਾਂ ਦਵਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਇਕ ਹੋਰ ਮੋਟਰਸਾਈਕ ਨੂੰ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮਾਂ-ਧੀ ਦੀ ਮੌਤ ਹੋ ਗਈ ਜਦਕਿ ਦਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਉਥੇ ਹੀ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਵੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਰੇਲੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਕਨੋਵਾਲ ਵਾਸੀ ਗੁਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਟਾਂਡਾ ਵੱਲ ਆ ਰਹੇ ਸਨ। ਜੀਵਨ ਪੈਲੇਸ ਨੇੜੇ ਸੜਕ ਕਿਨਾਰੇ ਖੜ੍ਹੇ ਹੋਣ ਦੌਰਾਨ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਆਰੋਪ ਹੈ ਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਕੁਝ ਦੂਰੀ ’ਤੇ ਇਸੇ ਟਿੱਪਰ ਨੇ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਦਵਿੰਦਰ ਸਿੰਘ, ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਅਤੇ ਧੀ ਗੁਰਕੀਰਤ ਕੌਰ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਕੌਰ ਅਤੇ ਗੁਰਕੀਰਤ ਕੌਰ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਵਾਲੀ ਥਾਂ ’ਤੇ ਖੂਨ ਅਤੇ ਲਾਸ਼ਾਂ ਦੇ ਅਵਸ਼ੇਸ਼ ਖਿੱਲਰੇ ਪਏ ਸਨ, ਜਿਸ ਨੂੰ ਦੇਖ ਕੇ ਮੌਕੇ ’ਤੇ ਮੌਜੂਦ ਲੋਕ ਸਹਿਮ ਗਏ। ਇਸ ਹਾਦਸੇ ਵਿੱਚ ਦਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਟਾਂਡਾ ਲਿਜਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦਿਆਂ ਅੱਗੇ ਦੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ।

ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ

ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਦੋਸ਼ ਲਗਾਇਆ ਕਿ ਟਿੱਪਰ ਚਾਲਕ ਨਸ਼ੇ ਵਿੱਚ ਸੀ ਅਤੇ ਇਸੇ ਕਾਰਨ ਉਹ ਵਾਹਨ ਨੂੰ ਕਾਬੂ ਨਹੀਂ ਕਰ ਸਕਿਆ। ਹਾਲਾਂਕਿ, ਚਾਲਕ ਦੇ ਨਸ਼ੇ ਵਿੱਚ ਹੋਣ ਦੀ ਪੁਸ਼ਟੀ ਮੈਡੀਕਲ ਜਾਂਚ ਤੋਂ ਬਾਅਦ ਹੀ ਹੋਵੇਗੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਟਿੱਪਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।



Source link