ਗੋਲੀਆਂ ਦੇ ਨਾਲ ਦਹਿਲਿਆ ਜਲੰਧਰ, AAP ਆਗੂ ਦਾ ਕਤਲ, ਗੋਲੀਆਂ ਦੇ ਨਾਲ ਭੁੰਨਿਆ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ, AAP ਆਗੂ ਦਾ ਕਤਲ, ਗੋਲੀਆਂ ਦੇ ਨਾਲ ਭੁੰਨਿਆ


ਜਲੰਧਰ ਵਿੱਚ ਅੱਜ ਸਵੇਰੇ ਕਰੀਬ 7:15 ਵਜੇ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਹ ਵਾਰਦਾਤ ਸ਼ਹਿਰ ਦੇ ਪੋਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਹੋਈ, ਜਿੱਥੇ ਬਦਮਾਸ਼ਾਂ ਨੇ ਲੱਕੀ ਓਬਰਾਏ ਦੀ ਥਾਰ ’ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਨਾਲ ਗੱਡੀ ਦੇ ਸ਼ੀਸ਼ੇ ਟੁੱਟ ਗਏ।

ਹਮਲਾਵਰਾਂ ਵੱਲੋਂ ਕੁੱਲ 5 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 3 ਗੋਲੀਆਂ ਲੱਕੀ ਓਬਰਾਏ ਨੂੰ ਲੱਗੀਆਂ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਮਾਡਲ ਟਾਊਨ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹਾਲਾਂਕਿ ਪਰਿਵਾਰ ਨੂੰ ਇਸ ’ਤੇ ਭਰੋਸਾ ਨਹੀਂ ਹੋਇਆ ਅਤੇ ਉਹ ਉਨ੍ਹਾਂ ਨੂੰ ਸ਼੍ਰੀਰਾਮ ਹਸਪਤਾਲ ਲੈ ਗਏ।

ਸ਼੍ਰੀਰਾਮ ਹਸਪਤਾਲ ਵਿੱਚ ਡਾਕਟਰਾਂ ਨੇ ਲੱਕੀ ਓਬਰਾਏ ਦੀ ਹਾਲਤ ਗੰਭੀਰ ਦੱਸੀ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜਾਣਕਾਰੀ ਮੁਤਾਬਕ, ਲੱਕੀ ਓਬਰਾਏ ਨੂੰ ਦੋ ਗੋਲੀਆਂ ਛਾਤੀ ਵਿੱਚ ਅਤੇ ਇੱਕ ਗੋਲੀ ਸਿਰ ਵਿੱਚ ਲੱਗੀ ਹੈ।

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਲੱਕੀ ਓਬਰਾਏ ਗੁਰੂ ਘਰ ਤੋਂ ਬਾਹਰ ਆ ਕੇ ਆਪਣੀ ਥਾਰ ਗੱਡੀ ‘ਚ ਬੈਠਣ ਲੱਗੇ ਸੀ। ਐਕਟਿਵ ਉੱਤੇ ਆਏ ਦੋ ਬਦਮਾਸ਼ਾਂ ਵੱਲੋਂ ਤਾਬੜਤੋੜ ਗੋਲੀਆਂ ਵਰ੍ਹਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ।

ਪੂਰਾ ਇਲਾਕਾ ਸੀਲ, ਪੁਲਿਸ ਕਰ ਰਹੀ ਜਾਂਚ

ਵਾਰਦਾਤ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਥਾਰ ’ਚ ਬੈਠਦੇ ਹੀ ਤਾਬੜਤੋੜ ਫਾਇਰਿੰਗ

ਏਡੀਸੀਪੀ ਜਯੰਤ ਪੁਰੀ ਨੇ ਦੱਸਿਆ ਕਿ AAP ਆਗੂ ਲੱਕੀ ਓਬਰਾਏ ਸਵੇਰੇ ਕਰੀਬ 7:15 ਵਜੇ ਗੁਰਦੁਆਰੇ ਤੋਂ ਨਿਕਲੇ। ਜਿਵੇਂ ਹੀ ਉਹ ਆਪਣੀ ਥਾਰ ’ਚ ਬੈਠ ਰਹੇ ਸਨ, ਇੱਕ ਨੌਜਵਾਨ ਨੇ ਆ ਕੇ ਗੋਲੀਆਂ ਚਲਾਈਆਂ। ਦੋ ਨੌਜਵਾਨ ਐਕਟਿਵਾ ’ਤੇ ਸਨ ਅਤੇ ਵਰਦਾਤ ਕਰ ਦੋਵੇਂ ਫਰਾਰ ਹੋ ਗਏ।

ਪੁਲਿਸ ਨੇ ਸਾਰੇ ਨਾਕਿਆਂ ’ਤੇ ਹਮਲਾਵਰਾਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ। ਇਸਦੇ ਨਾਲ-ਨਾਲ ਗੁਰਦੁਆਰੇ ਦੇ CCTV ਵੀ ਖੰਗਾਲੇ ਜਾ ਰਹੇ ਹਨ। ਪੁਲਿਸ ਦੇ ਹਾਈ-ਟੈਕ CCTV ਦੀਆਂ ਫੁਟੇਜ ਵੀ ਬਾਹਰ ਕੱਢੀਆਂ ਜਾ ਰਹੀਆਂ ਹਨ, ਤਾਂ ਜੋ ਜਲਦੀ ਤੋਂ ਜਲਦੀ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ

ਹੋਰ ਪੜ੍ਹੋ



Source link