ਜ਼ਿੰਬਾਬਵੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹੀਥ ਸਟ੍ਰੀਕ ਦਾ ਦੇਹਾਂਤ

ਜ਼ਿੰਬਾਬਵੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹੀਥ ਸਟ੍ਰੀਕ ਦਾ ਦੇਹਾਂਤ


ਹਰਾਰੇ, 3 ਸਤੰਬਰ
ਜ਼ਿੰਬਾਬਵੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹੀਥ ਸਟ੍ਰੀਕ ਦਾ ਲੰਬੇ ਸਮੇਂ ਤੱਕ ਕੈਂਸਰ ਨਾਲ ਜੂਝਣ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਇਸ ਗੱਲ ਦੀ ਪੁਸ਼ਟੀ ਕੀਤੀ। ਉਹ 49 ਸਾਲਾਂ ਦੇ ਸਨ। ਜ਼ਿੰਬਾਬਵੇ ਵੱਲੋਂ 1993 ਤੋਂ 2005 ਤੱਕ 65 ਟੈਸਟ ਤੇ 189 ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਖੇਡਣ ਵਾਲੇ ਸਟ੍ਰੀਕ ਲੰਬੇ ਸਮੇਂ ਤੋਂ ਲਿਵਰ ਦੇ ਕੈਂਸਰ ਨਾਲ ਜੂਝ ਰਹੇ ਸਨ। -ਪੀਟੀਆਈ

The post ਜ਼ਿੰਬਾਬਵੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹੀਥ ਸਟ੍ਰੀਕ ਦਾ ਦੇਹਾਂਤ appeared first on punjabitribuneonline.com.



Source link