ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 14 ਫਰਵਰੀ
ਇਥੇ ਜੋਤੀਸਰ ਕਲੋਨੀ ਵਿੱਚ ਰਹਿਣ ਵਾਲੇ ਸਾਬਕਾ ਮਾਰਕੀਟ ਕਮੇਟੀ ਇੰਸਪੈਕਟਰ ਨੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਘਟਨਾ ਸਥਾਨ ਉੱਪਰ ਪਹੁੰਚੇ ਐੱਸਐੱਚਓ ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਅੱਜ ਕੁਲਦੀਪ ਸਿੰਘ ਨੇ ਆਪਣੀ ਰਿਹਾਇਸ਼ ਵਿਖੇ ਆਪਣੇ 32 ਬੋਰ ਦੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਆਂਢ ਗੁਆਂਢ ਰਹਿੰਦੇ ਲੋਕਾਂ ਵਿੱਚ ਦਹਿਸ਼ਤ ਮੱਚ ਗਈ। ਐੱਸਐੱਚਓ ਨੇ ਦੱਸਿਆ ਇਸ ਘਟਨਾ ਮੌਕੇ ਘਰ ਵਿੱਚ ਉਨ੍ਹਾਂ ਦੀ ਪਤਨੀ ਹੀ ਮੌਜੂਦ ਸੀ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਜੇ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਦੀ ਹਾਰਟ ਸਰਜਰੀ ਹੋਈ ਸੀ।
The post ਜੰਡਿਆਲਾ ਗੁਰੂ: ਮਾਰਕੀਟ ਕਮੇਟੀ ਦੇ ਸੇਵਾਮੁਕਤ ਇੰਸਪੈਕਟਰ ਨੇ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ appeared first on Punjabi Tribune.










