ਪੱਤਰ ਪ੍ਰੇਰਕ
ਭਵਾਨੀਗੜ੍ਹ, 21 ਅਕਤੂਬਰ
ਇੱਥੇ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਅਪਰੇਟਰਜ਼ ਯੂਨੀਅਨ ਵੱਲੋਂ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਵਾਏ ਗਏ।
ਭੋਗ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਟਰੱਕ ਯੂਨੀਅਨ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਉਨ੍ਹਾਂ ਮੌਜੂਦਾ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ ਦੀ ਵਧੀਆ ਕਾਰਗੁਜ਼ਾਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵੱਲੋਂ ਇਸ ਸੰਸਥਾ ਦੀ ਤਰੱਕੀ ਲਈ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਫੱਗੂਵਾਲਾ, ਜਤਿੰਦਰ ਸਿੰਘ, ਵਿੱਕੀ ਬਾਜਵਾ, ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ, ਵਿਕਰਮ ਸਿੰਘ ਨਕਟੇ ਅਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਾਜ਼ਰ ਸਨ।
The post ਟਰੱਕ ਅਪਰੇਟਰਾਂ ਵੱਲੋਂ ਝੋਨੇ ਦੇ ਸੀਜ਼ਨ ਸਬੰਧੀ ਸਮਾਗਮ appeared first on Punjabi Tribune.










