ਦਿੱਲੀ ਆਬਕਾਰੀ ਨੀਤੀ: ਸੰਸਦ ਮੈਂਬਰ ਸੰਜੇ ਸਿੰਘ ਦੀ ਅਰਜ਼ੀ ਖਾਰਜ

ਦਿੱਲੀ ਆਬਕਾਰੀ ਨੀਤੀ: ਸੰਸਦ ਮੈਂਬਰ ਸੰਜੇ ਸਿੰਘ ਦੀ ਅਰਜ਼ੀ ਖਾਰਜ


ਨਵੀਂ ਦਿੱਲੀ, 20 ਅਕਤੂਬਰ
ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ‘ਘੁਟਾਲਾ’ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਤੇ ਪੁਲੀਸ ਰਿਮਾਂਡ ਨੂੰ ਚੁਣੌਤੀ ਦਿੰਦੀ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੈ ਸਿੰਘ ਦੀ ਅਰਜ਼ੀ ਅੱਜ ਖਾਰਜ ਕਰ ਦਿੱਤੀ। ਸੰਜੇ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਨਾ ਤਾਂ ਸ਼ੱਕੀ ਹੈ ਤੇ ਨਾ ਹੀ ਮੁਲਜ਼ਮ ਹੈ ਅਤੇ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਵਿੱਚ ਮੁੱਖ ਚਾਰਜਸ਼ੀਟ ਅਤੇ ਦੋ ਸਪਲੀਮੈਂਟਰੀ ਦਾਇਰ ਹੋਣ ਦੇ ਬਾਵਜੂਦ ਇਸ ਵਿੱਚ ਹੁਣ ਤੱਕ ਪਟੀਸ਼ਨਰ ਦੀ ਕੋਈ ਸ਼ਮੂਲੀਅਤ ਨਹੀਂ ਹੈ। ਇਸ ਤੇ ਜਸਟਿਸ ਸਵਰਨ ਕਾਂਤ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਨੂੰ ਰਿਮਾਂਡ ਜਾਂ ਗ੍ਰਿਫ਼ਤਾਰੀ ਦੇ ਹੁਕਮਾਂ ਵਿੱਚ ਦਖ਼ਲ ਦੇਣ ਦਾ ਕੋਈ ਕਾਰਨ ਨਜ਼ਰ ਨਹੀਂ ਆਇਆ। -ਏਐੱਨਆਈ

The post ਦਿੱਲੀ ਆਬਕਾਰੀ ਨੀਤੀ: ਸੰਸਦ ਮੈਂਬਰ ਸੰਜੇ ਸਿੰਘ ਦੀ ਅਰਜ਼ੀ ਖਾਰਜ appeared first on punjabitribuneonline.com.



Source link