ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ
ਪੁਲੀਸ ਚੌਕੀ ਮਹਿਲਾਂ ਦੇ ਇੰਚਾਰਜ ਕਰਮ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਤੋਂ 250 ਗ੍ਰਾਮ ਅਫ਼ੀਮ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਇੰਚਾਰਜ ਕਰਮ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਅਤੇ ਹਰਕੋਮਲ ਸਿੰਘ ਟਰਾਲਾ ਘੋੜੇ ’ਤੇ ਆ ਰਹੇ ਸਨ। ਇਸੇ ਦੌਰਾਨ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 250 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੰਸ ਐਕਟ ਦਾ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।
The post ਦੋ ਵਿਅਕਤੀਆਂ ਤੋਂ 250 ਗ੍ਰਾਮ ਅਫੀਮ ਬਰਾਮਦ appeared first on Punjabi Tribune.









