Ludhiana News: ਲੁਧਿਆਣਾ ਨਗਰ ਨਿਗਮ ਨੇ ਜਨਗਣਨਾ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਤਿਆਰੀ ਕਰ ਲਈ ਹੈ। ਨਿਗਮ ਨੇ ਕਰਮਚਾਰੀਆਂ ਦੇ ਸਟੇਸ਼ਨ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਿਗਮ ਨੇ ਸਪੱਸ਼ਟ ਕਰ ਦਿੱਤਾ ਕਿ ਕਿਸੇ ਵੀ ਕਰਮਚਾਰੀ ਨੂੰ NOC ਤੋਂ ਬਿਨਾਂ ਆਪਣਾ ਸਟੇਸ਼ਨ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਅਸੀਸਟੈਂਟ ਕਮਿਸ਼ਨਰ-ਕਮ-ਸਿਟੀ ਸੈਂਸਰ ਅਫਸਰ ਲੁਧਿਆਣਾ ਨਗਰ ਨਿਗਮ ਨੇ ਆਬਾਦੀ ਵਾਲੇ ਖੇਤਰ ਵਿੱਚ ਤਾਇਨਾਤ ਸਰਕਾਰੀ ਅਤੇ ਨਿੱਜੀ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਬਿਨਾਂ ਇਜਾਜ਼ਤ ਤੋਂ ਲੁਧਿਆਣਾ ਤੋਂ ਬਾਹਰ ਨਹੀਂ ਜਾ ਸਕਦੇ। ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਇਹ ਹੁਕਮ 13 ਜੂਨ ਤੱਕ ਲਾਗੂ ਰਹਿਣਗੇ।
ਦਰਅਸਲ, ਜਨਗਣਨਾ ਲਈ ਨਿਯੁਕਤ ਬਹੁਤ ਸਾਰੇ ਕਰਮਚਾਰੀਆਂ ਨੇ ਆਪਣੇ-ਆਪਣੇ ਵਿਭਾਗਾਂ ਅਤੇ ਸੰਸਥਾਵਾਂ ਤੋਂ ਛੁੱਟੀ ਲੈ ਲਈ ਹੈ ਅਤੇ ਦੂਜੇ ਸ਼ਹਿਰਾਂ ਵਿੱਚ ਚਲੇ ਗਏ ਹਨ। ਇਸ ਤੋਂ ਇਲਾਵਾ, ਕੁਝ ਕਰਮਚਾਰੀਆਂ ਨੇ ਵਿਦੇਸ਼ ਜਾਣ ਲਈ ਛੁੱਟੀ ਮੰਗੀ ਹੈ। ਮੁਲਾਜ਼ਮਾਂ ਦੇ ਛੁੱਟੀ ‘ਤੇ ਜਾਣ ਕਰਕੇ ਜਨਗਣਨਾ ਦੇ ਕੰਮ ‘ਤੇ ਅਸਰ ਪਵੇਗਾ।
ਇਸ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਹੋਇਆਂ ਸਿਟੀ ਸੈਂਸਸ ਅਫਸਰ ਨੇ ਸਪੱਸ਼ਟ ਕੀਤਾ ਕਿ ਜਨਗਣਨਾ ਦਾ ਕੰਮ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ, ਇਸ ਲਈ, ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਛੁੱਟੀ ‘ਤੇ ਗਏ ਕਰਮਚਾਰੀਆਂ ਨੂੰ ਵਾਪਸ ਆਉਣ ਦਾ ਹੁਕਮ ਦਿੱਤਾ ਗਿਆ ਹੈ।
ਇਸ ਦੌਰਾਨ, ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਨੂੰ ਛੁੱਟੀ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ, ਕਿਉਂਕਿ ਸਾਰੇ ਕਰਮਚਾਰੀ ਇਸ ਸਮੇਂ ਜਨਗਣਨਾ ਕਮਿਸ਼ਨਰ ਦੀ ਨਿਗਰਾਨੀ ਹੇਠ ਹਨ। ਨਗਰ ਨਿਗਮ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਗਣਨਾ ਲਈ ਨਿਯੁਕਤ ਕਰਮਚਾਰੀ 13 ਜੂਨ ਤੱਕ ਜਨਗਣਨਾ ਕਮਿਸ਼ਨਰ ਦੀ ਨਿਗਰਾਨੀ ਹੇਠ ਹਨ। ਜੇਕਰ ਉਹ ਛੁੱਟੀ ਲੈਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਜਨਗਣਨਾ ਅਧਿਕਾਰੀਆਂ ਤੋਂ NOC ਲੈਣੀ ਹੋਵੇਗੀ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਹੋਰ ਪੜ੍ਹੋ








