ਪਟਿਆਲਾ: ਚਿੱਪ ਵਾਲੇ ਮੀਟਰਾਂ ਦੇ ਵਿਰੋਧ ’ਚ ਕਿਸਾਨਾਂ ਦਾ ਪਾਵਰਕਾਮ ਹੈੱਡਕੁਆਰਟਰ ਅੱਗੇ ਜ਼ੋਰਦਾਰ ਪ੍ਰਦਰਸ਼ਨ

ਪਟਿਆਲਾ: ਚਿੱਪ ਵਾਲੇ ਮੀਟਰਾਂ ਦੇ ਵਿਰੋਧ ’ਚ ਕਿਸਾਨਾਂ ਦਾ ਪਾਵਰਕਾਮ ਹੈੱਡਕੁਆਰਟਰ ਅੱਗੇ ਜ਼ੋਰਦਾਰ ਪ੍ਰਦਰਸ਼ਨ


ਚੰਡੀਗੜ੍ਹ, 8 ਜੂਨ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਰਾਜ ਦੇ ਪੇਂਡੂ ਇਲਾਕਿਆਂ ਵਿੱਚ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਦਾਵਿਰੋਧ ਕਰਨ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪਟਿਆਲਾ ‘ਚ ਕਿਸਾਨਾਂ ਨੇ ਨਿਗਮ ਦੇ ਮੁੱਖ ਦਫ਼ਤਰ ਬਾਹਰ ਵੱਡਾ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਮਾਲ ਰੋਡ ਜਾਮ ਕਰ ਦਿੱਤੀ ਹੈ ਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਕਿਸਾਨ ਪੰਜਾਬ ਸਰਕਾਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦੇ ਨੇਤਾਵਾਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਣਗੇ ਤੇ ਜੇ ਜਬਰੀ ਲਾਗਏ ਗਏ ਤਾਂ ਉਨ੍ਹਾਂ ਨੂੰ ਪੁੱਟ ਕੇ ਪਾਵਰਕਾਮ ਦੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਵੇਗਾ।



Source link