ਪੰਚਾਇਤਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਚੇਅਰਮੈਨ ਭੱਲਾ

ਪੰਚਾਇਤਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਚੇਅਰਮੈਨ ਭੱਲਾ


ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 17 ਅਕਤੂਬਰ
ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਜਤਿੰਦਰ ਸਿੰਘ ਭੱਲਾ ਵੱਲੋਂ ਹਲਕੇ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ ਸਰਪੰਚਾਂ ਨਾਲ ਰੱਖੇ ਮਿਲਣੀ ਅਤੇ ਸਨਮਾਨ ਸਮਾਰੋਹ ਦੌਰਾਨ ਆਖਿਆ ਕਿ ਹਲਕਾ ਦਿਹਾਤੀ ਦੀਆਂ 64 ਵਿੱਚੋਂ 57 ਪੰਚਾਇਤਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਜਿੱਤੇ ਹਨ। ਉਨ੍ਹਾਂ ਨਵੇਂ ਬਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਮੂਹ ਚੁਣੇ ਹੋਏ ਪੰਚ ਸਰਪੰਚ ਇਲਾਕੇ ਵਿਚ ਚੋਣਾਂ ਸ਼ਾਂਤੀ ਪੂਰਵਕ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਰਾਕੇਸ਼ ਪੁਰੀ, ਬੀਡੀਪੀਓ ਸੰਗਤ ਗੁਰਸਿਮਰਨ ਸਿੰਘ ਗਿੱਲ ਤੋਂ ਇਲਾਵਾ ਹਲਕਾ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚੋਂ ਚੁਣੀਆਂ ਹੋਈਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।

The post ਪੰਚਾਇਤਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਚੇਅਰਮੈਨ ਭੱਲਾ appeared first on Punjabi Tribune.



Source link