Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਜਲੰਧਰ ਦੇ ਪਾਸ਼ ਇਲਾਕੇ ਵਿਚ ਗੋਲੀਆਂ ਚੱਲਣ ਨਾਲ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ। ਛੋਟੀ ਬਾਰਾਦਰੀ ਇਲਾਕੇ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਛੋਟੀ ਬਾਰਾਦਰੀ ਪਾਰਟ-1 ਵਿੱਚ ਸਥਿਤ ਕੋਠੀ ਨੰਬਰ 325 ਦੇ ਬਾਹਰ ਵਾਪਰੀ। ਉਕਤ ਕੋਠੀ ਸਾਬਕਾ ਫੌਜੀ ਅਤੇ ਪੇਸ਼ੇ ਤੋਂ ਜਵੈਲਰ ਗੁਰਦਿਆਲ ਸਿੰਘ ਕਾਂਡਾ ਦੀ ਰਿਹਾਇਸ਼ ਹੈ।
ਪੀੜਤ ਗੁਰਦਿਆਲ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ। ਇਸੇ ਦੌਰਾਨ ਇਕ ਅਣਪਛਾਤਾ ਨੌਜਵਾਨ ਮੋਟਰਸਾਈਕਲ ‘ਤੇ ਆਇਆ ਅਤੇ ਉਨ੍ਹਾਂ ‘ਤੇ ਅਚਾਨਕ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਦੇ ਮੁਤਾਬਕ ਹਮਲਾਵਰ ਨੇ ਕਰੀਬ 5 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਡਰ ਗਏ।
ਜਾਂਚ ਵਿੱਚ ਜੁਟੀ ਪੁਲਿਸ
ਰਾਹਤ ਦੀ ਗੱਲ ਇਹ ਰਹੀ ਕਿ ਇਸ ਫਾਇਰਿੰਗ ‘ਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆਇਆ ਅਤੇ ਭਾਰੀ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਘਰ ਦੇ ਬਾਹਰ ਲੱਗੇ ਗੋਲ਼ੀਆਂ ਦੇ ਨਿਸ਼ਾਨਾਂ ਦੀ ਜਾਂਚ ਕੀਤੀ। ਪੁਲਿਸ ਵੱਲੋਂ ਹਮਲਾਵਰ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਫਾਇਰਿੰਗ ਪਿੱਛੇ ਹਮਲਾਵਰ ਦਾ ਕੀ ਮਕਸਦ ਸੀ। ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ








