ਪੰਜਾਬ ‘ਚ ਵੱਡੀ ਵਾਰਦਾਤ, ਠੇਕੇ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ‘ਚ ਫੈਲੀ ਦਹਿਸ਼ਤ…

ਪੰਜਾਬ ‘ਚ ਵੱਡੀ ਵਾਰਦਾਤ, ਠੇਕੇ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ‘ਚ ਫੈਲੀ ਦਹਿਸ਼ਤ…


Tarn Taran News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾਉਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ਤੋਂ ਫ਼ਰਾਰ ਹੋਏ

ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹੈਪੀ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਮੁਹੰਮਦ ਖਾਂ ਨੇ ਦੱਸਿਆ ਕਿ ਉਹ ਸ਼ਰਾਬ ਦੇ ਠੇਕੇ ’ਤੇ ਬਤੌਰ ਸੇਲਜ਼ਮੈਨ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 22 ਅਪ੍ਰੈਲ ਦੀ ਰਾਤ ਉਹ ਆਪਣੇ ਸਾਥੀ ਹੈਲਪਰ ਸਹਿਜਬੀਰ ਸਿੰਘ ਸਮੇਤ ਪਿੰਡ ਢੋਟੀਆਂ ਦੇ ਠੇਕੇ ’ਤੇ ਮੌਜੂਦ ਸੀ। ਰਾਤ ਕਰੀਬ 10 ਵਜੇ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਅਚਾਨਕ ਹਵਾਈ ਫਾਇਰ ਕਰਨ ਲੱਗ ਪਏ। ਹਮਲੇ ਤੋਂ ਘਬਰਾ ਕੇ ਉਨ੍ਹਾਂ ਤੁਰੰਤ ਦੁਕਾਨ ਦਾ ਸ਼ਟਰ ਬੰਦ ਕਰ ਦਿੱਤਾ। ਕੁਝ ਸਮੇਂ ਬਾਅਦ ਮੁਲਜ਼ਮ ਹਵਾਈ ਫਾਇਰ ਕਰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਸੇਲਜ਼ਮੈਨ ਨੇ ਇਸ ਦੀ ਜਾਣਕਾਰੀ ਆਪਣੇ ਮਾਲਕਾਂ ਅਤੇ ਪੁਲਿਸ ਨੂੰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 57 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



Source link