ਪੰਜਾਬ ‘ਚ ਵੱਡੀ ਵਾਰਦਾਤ, ਪੁੱਤ ਨੇ ਮਾਂ ਨੂੰ ਉਤਾਰਿਆਂ ਮੌਤ ਦੇ ਘਾਟ; ਘਰ ਦੇ ਦਰਵਾਜ਼ੇ ਬੰਦ ਕਰ…

ਪੰਜਾਬ ‘ਚ ਵੱਡੀ ਵਾਰਦਾਤ, ਪੁੱਤ ਨੇ ਮਾਂ ਨੂੰ ਉਤਾਰਿਆਂ ਮੌਤ ਦੇ ਘਾਟ; ਘਰ ਦੇ ਦਰਵਾਜ਼ੇ ਬੰਦ ਕਰ…


Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦਰਅਸਲ, ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਦੇ ਪਿੰਡ ਤਨੇਲ ‘ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਗਏ। ਅਸਲ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਹੀ ਮਾਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਹੈ। 

ਇੰਝ ਵਧਿਆ ਘਰ ਵਿੱਚ ਤਣਾਅ

ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਪਤੀ ਫੌਜ ਵਿੱਚ ਸੀ ਅਤੇ ਉਸਦੀ 5 ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਫੌਜੀ ਦੀ ਮੌਤ ਤੋਂ ਬਾਅਦ ਮਿਲੇ ਮੁਆਵਜ਼ੇ ਅਤੇ ਪੈਸਿਆਂ ਨੂੰ ਲੈ ਕੇ ਘਰ ਵਿੱਚ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਮੁੰਡੇ ਦਾ ਫੁੱਫੜ ਲਗਾਤਾਰ ਉਸਨੂੰ ਮਾਂ ਦੇ ਖਿਲਾਫ ਭੜਕਾਉਂਦਾ ਸੀ, ਜਿਸ ਕਾਰਨ ਘਰ ਵਿੱਚ ਤਣਾਅ ਵਧਦਾ ਗਿਆ।

ਪਰਿਵਾਰਕ ਮੈਂਬਰਾਂ ਮੁਤਾਬਕ ਬੀਤੇ ਦਿਨ ਨੂੰ ਉਸ ਨੇ ਮਾਂ ਨੂੰ ਘਰ ਬੁਲਾਇਆ ਸੀ, ਪਰ ਅਗਲੇ ਹੀ ਦਿਨ ਦੁਪਹਿਰ ਕਰੀਬ ਤਿੰਨ ਵਜੇ ਮੁੰਡੇ ਕਰਮਵੀਰ ਨੇ ਆਪਣੀ ਮਾਂ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਸਿਰ ‘ਤੇ ਵੀ ਵਾਰ ਕੀਤੇ, ਜਿਸ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਘਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇਹ ਸਾਰਾ ਕੁਝ ਪੈਸਿਆਂ ਦੇ ਲਾਲਚ ਕਾਰਨ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਫੌਜੀ ਦੀ ਮੌਤ ਤੋਂ ਬਾਅਦ ਮਿਲੇ ਲੱਖਾਂ ਰੁਪਏ ਨੂੰ ਲੈ ਕੇ ਘਰ ਵਿੱਚ ਵਿਵਾਦ ਸੀ, ਜਿਸ ਤੋਂ ਬਾਅਦ ਮੁੰਡੇ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਪਰਿਵਾਰ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਾ ਜਾਵੇ।

ਜਾਂਚ ਵਿੱਚ ਜੁਟੀ ਪੁਲਿਸ

ਦੂਜੇ ਪਾਸੇ, ਜਦੋਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮੀਡੀਆ ਦੇ ਸਵਾਲਾਂ ਤੋਂ ਕਿਨਾਰਾ ਕਰਦੇ ਨਜ਼ਰ ਆਏ। ਪੁਲਿਸ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਉੱਚ ਅਧਿਕਾਰੀ ਹੀ ਦੇਣਗੇ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੂਰੇ ਮਾਮਲੇ ‘ਚ ਸੱਚ ਸਾਹਮਣੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।

 

ਹੋਰ ਪੜ੍ਹੋ

ਹੋਰ ਪੜ੍ਹੋ



Source link