Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਵਿਖੇ ਇਲੈਕਟ੍ਰਾਨਿਕਸ ਵਪਾਰ ਨਾਲ ਸਬੰਧਤ 13 ਪ੍ਰਮੁੱਖ ਐਸੋਸੀਏਸ਼ਨਾਂ ਨੇ ਸਾਂਝੇ ਤੌਰ ‘ਤੇ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਆਯੋਜਿਤ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 25 ਤੋਂ 28 ਜੂਨ ਤੱਕ ਸਬੰਧਤ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਦੁਕਾਨਾਂ ਰਹਿਣਗੀਆਂ ਬੰਦ
ਜਾਣਕਾਰੀ ਮੁਤਾਬਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਫ਼ੈਸਲਾ ਆਪਸੀ ਸਹਿਮਤੀ ਅਤੇ ਵਪਾਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਛੁੱਟੀਆਂ ਦੌਰਾਨ ਫਗਵਾੜਾ ਗੇਟ, ਭਗਤ ਸਿੰਘ ਚੌਕ, ਮਿਲਾਪ ਚੌਕ, ਪ੍ਰਤਾਪ ਬਾਗ, ਚਹਾਰ ਬਾਗ, ਸ਼ੇਰ-ਏ-ਪੰਜਾਬ ਮਾਰਕੀਟ, ਆਹੂਜਾ ਮਾਰਕੀਟ, ਸਿੱਧੂ ਮਾਰਕੀਟ, ਗੁਰੂ ਨਾਨਕ ਮਾਰਕੀਟ, ਹਾਂਗ-ਕਾਂਗ ਪਲਾਜ਼ਾ, ਜਗਦੰਬੇ ਮਾਰਕੀਟ ਅਤੇ ਰੇਲਵੇ ਰੋਡ ਸਥਿਤ ਇਲੈਕਟ੍ਰਾਨਿਕਸ ਵਪਾਰਕ ਸੰਸਥਾਨ ਬੰਦ ਰਹਿਣਗੇ।
ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ
ਇਸ ਦੌਰਾਨ ਵਪਾਰਕ ਸੰਗਠਨਾਂ ਨੇ ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਲੈਕਟ੍ਰਾਨਿਕਸ ਅਤੇ ਘਰੇਲੂ ਵਰਤੋਂ ਦੇ ਜ਼ਰੂਰੀ ਸਾਮਾਨ ਦੀ ਖ਼ਰੀਦਦਾਰੀ ਛੁੱਟੀਆਂ ਤੋਂ ਪਹਿਲਾਂ ਹੀ ਕਰ ਲੈਣ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਇਹ ਫ਼ੈਸਲਾ ਲੈਣ ਲਈ ਆਯੋਜਿਤ ਮੀਟਿੰਗ ’ਚ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਅਹੁਦੇਦਾਰ ਬਲਜੀਤ ਸਿੰਘ ਆਹਲੂਵਾਲੀਆ, ਹਰਮਿੰਦਰਪਾਲ ਭਸੀਨ, ਲਾਜਪਤ ਰਾਏ ਮਹਿਤਾ, ਸਰਬਜੀਤ ਆਨੰਦ, ਹਰਪ੍ਰੀਤ ਲਵਲੀ, ਭੁਪਿੰਦਰ ਲੱਕੀ, ਸੁਰਿੰਦਰ ਸਿੰਘ, ਜਸਪਾਲ ਫਲੋਰਾ, ਨੀਟਾ ਮੁਰਗਾਈ, ਬਲਬੀਰ ਸਿੰਘ, ਰੌਕੀ ਮਨਚੰਦਾ, ਸੰਦੀਪ ਕੁਮਾਰ, ਸਰਬਜੀਤ ਮੱਕੜ, ਯੋਗੇਸ਼ ਕੁਮਾਰ ਅਤੇ ਅਰਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha








