Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਨੇੜੇ ਨਿਰਮਾਣ ਅਧੀਨ ਇਮਾਰਤ ‘ਚ ਤਾਰਾਂ ਚੋਰੀ ਕਰਨ ਲਈ ਵੜ੍ਹੇ ਦੋ ਨੌਜਵਾਨਾਂ ਨੂੰ ਲੈ ਕੇ ਸੋਮਵਾਰ ਰਾਤ ਹੰਗਾਮਾ ਹੋ ਗਿਆ। ਇਸ ਦੌਰਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਕਰਮਚਾਰੀ (ਪੀਐਸਓ) ਨੂੰ ਨੌਜਵਾਨਾਂ ਦੀਆਂ ਗਤੀਵਿਧੀਆਂ ‘ਤੇ ਸ਼ੱਕ ਹੋਇਆ। ਉਸ ਨੇ ਗੋਲੀ ਚਲਾ ਦਿੱਤੀ, ਜੋ ਇੱਕ ਨੌਜਵਾਨ ਦੇ ਹੱਥ ‘ਤੇ ਲੱਗੀ। ਗੋਲੀ ਲੱਗਣ ਕਾਰਨ ਜ਼ਖ਼ਮੀ ਨੌਜਵਾਨ ਨੂੰ ਪੁਲਿਸ ਨੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਕਰਵਾਇਆ ਗਿਆ। ਚੋਰਾਂ ਦੀਆਂ ਜੇਬਾਂ ‘ਚੋਂ ਨਸ਼ੀਲੇ ਟੀਕੇ ਵੀ ਮਿਲੇ ਹਨ।
ਇੱਕ ਨੌਜਵਾਨ ਹੋਇਆ ਜ਼ਖਮੀ
ਜਾਣਕਾਰੀ ਅਨੁਸਾਰ, ਗੁਰਦੇਵ ਨਗਰ ‘ਚ ਮੰਤਰੀ ਸੰਜੀਵ ਅਰੋੜਾ ਦੇ ਘਰ ਦੇ ਨੇੜੇ ਇੱਕ ਇਮਾਰਤ ਦਾ ਨਿਰਮਾਣ ਕੰਮ ਚੱਲ ਰਿਹਾ ਹੈ। ਸੋਮਵਾਰ ਰਾਤ ਦੋ ਨੌਜਵਾਨ ਕਥਿਤ ਤੌਰ ‘ਤੇ ਉੱਥੋਂ ਤਾਰਾਂ ਚੋਰੀ ਕਰਨ ਦੇ ਇਰਾਦੇ ਨਾਲ ਅੰਦਰ ਦਾਖ਼ਲ ਹੋਏ ਸਨ। ਇਸੇ ਦੌਰਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਪੀਐਸਓ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਸ਼ੱਕ ਹੋਇਆ। ਉਸ ਨੇ ਦੋਵਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਗੋਲੀ ਚਲਾ ਦਿੱਤੀ। ਗੋਲੀ ਇੱਕ ਨੌਜਵਾਨ ਦੇ ਹੱਥ ‘ਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲੈ ਗਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਦੋਵੇਂ ਨੌਜਵਾਨ ਨਿਰਮਾਣ ਅਧੀਨ ਇਮਾਰਤ ‘ਚ ਕਿਸ ਇਰਾਦੇ ਨਾਲ ਦਾਖ਼ਲ ਹੋਏ ਸਨ ਅਤੇ ਉੱਥੋਂ ਕੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਸ਼ੇਅਰ ਕੀਤੀ ਜਾਣਕਾਰੀ
ਉਧਰ, ਘਟਨਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੀ ਫੇਸਬੁੱਕ ‘ਤੇ ਲਾਈਵ ਹੋਏ ਅਤੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ। ਘਟਨਾ ਤੋਂ ਬਾਅਦ ਇਲਾਕੇ ‘ਚ ਚਰਚਾ ਦਾ ਮਾਹੌਲ ਬਣਿਆ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਗੋਲੀ ਚਲਾਉਣ ਦੀਆਂ ਪਰਿਸਥਿਤੀਆਂ ਅਤੇ ਚੋਰੀ ਦੀ ਕੋਸ਼ਿਸ਼ ਨਾਲ ਜੁੜੀ ਪੂਰੀ ਜਾਣਕਾਰੀ ਸਪਸ਼ਟ ਹੋ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
