ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ


Jalandhar News: ਜਲੰਧਰ ਪ੍ਰਸ਼ਾਸਨ ਨੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। 24 ਅਕਤੂਬਰ ਨੂੰ ਨਿਕਲਣ ਵਾਲੀ ਸ਼ੋਭਾਯਾਤਰਾ ਦੇ ਮੱਦੇਨਜ਼ਰ, ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕੀਤੇ ਹਨ।

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤਿਉਹਾਰ ਦੇ ਮੌਕੇ ‘ਤੇ ਜਲੰਧਰ ਵਿੱਚ ਇੱਕ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ। ਇਹ ਹੁਕਮ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ‘ਤੇ ਲਾਗੂ ਹੁੰਦਾ ਹੈ।

 



Source link