Punjab Weather: ਪੰਜਾਬ ਵਿੱਚ ਇਸ ਸਮੇਂ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਕਾਰਨ ਜਲਥਲ ਦੀ ਸਥਿਤੀ ਬਣੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਮੌਸਮ ‘ਚ 8 ਅਗਸਤ ਤੋਂ 12 ਅਗਸਤ ਤੱਕ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇਗਾ। ਕਈ ਜ਼ਿਲ੍ਹਿਆਂ ‘ਚ ਦਰਮਿਆਨੀ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਅੱਜ ਸ਼ਾਮ ਨੂੰ ਪੰਜਾਬ ਦੇ ਵੱਡੇ ਹਿੱਸੇ ‘ਚ ਬਾਰਿਸ਼ ਹੋ ਸਕਦੀ ਹੈ।
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ ਅਤੇ ਬਰਨਾਲਾ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ। ਜਦਕਿ ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸ.ਏ.ਐੱਸ.ਨਗਰ, ਸੰਗਰੂਰ ਅਤੇ ਹੋਸ਼ਿਆਰਪੁਰ ‘ਚ ਕੁੱਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਬਾਰਿਸ਼ ਹੋਣ ਦੀ ਸੰਭਾਵਨਾ
ਉੱਥੇ ਹੀ 9 ਅਗਸਤ ਨੂੰ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ‘ਚ ਕੁੱਝ ਇਕੱਲੀਆਂ ਥਾਵਾਂ ‘ਤੇ ਅਤੇ ਬਾਕੀ ਜ਼ਿਲ੍ਹਿਆਂ ‘ਚ ਕੁੱਝ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 10 ਅਤੇ 11 ਅਗਸਤ ਨੂੰ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। 12 ਅਗਸਤ ਨੂੰ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਤੇ ਹਾਲਾਂਕਿ 12 ਤੋਂ ਬਾਅਦ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।







