Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸਰਕਾਰੀ ਅਧਿਆਪਕਾਂ ਵਿਚਾਲੇ ਹਲਚਲ ਮੱਚ ਚੁੱਕੀ ਹੈ। ਦੱਸ ਦੇਈਏ ਕਿ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਮੋਤੀ ਨਗਰ (ਬਲਾਕ ਮਾਂਗਟ-2) ਦੇ ਹੈੱਡ ਟੀਚਰ ਸੁਖਧੀਰ ਸਿੰਘ ਸੇਖੋਂ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਵਿਰੁੱਧ ਪ੍ਰਾਪਤ ਇਕ ਸ਼ਿਕਾਇਤ ਦੀ ਜਾਂਚ ਪੈਂਡਿੰਗ ਹੋਣ ਕਾਰਨ ਇਹ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਵਿਭਾਗ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ (ਬਲਾਕ ਮਾਂਗਟ-1) ਵਿੱਚ ਨਿਯੁਕਤ ਕੀਤਾ ਗਿਆ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਚੰਡੀਗੜ੍ਹ ਨੇ ਵੀ ਸੁਖਧੀਰ ਸਿੰਘ ਸੇਖੋਂ ਵਿਰੁੱਧ ਮਿਲੀ ਸ਼ਿਕਾਇਤ ਦਾ ਸਖ਼ਤ ਨੋਟਿਸ ਲਿਆ ਸੀ। ਕਮਿਸ਼ਨ ਵੱਲੋਂ 9 ਫਰਵਰੀ ਨੂੰ ਜਾਰੀ ਪੱਤਰ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਵਿਭਾਗ ਨੇ ਇਹ ਕਦਮ ਚੁੱਕਿਆ ਹੈ। ਇਸ ਬਦਲੀ ਦਾ ਮੁੱਖ ਮਕਸਦ ਅਧਿਆਪਕ ਵਿਰੁੱਧ ਚੱਲ ਰਹੀ ਜਾਂਚ ਪੜਤਾਲ ਨੂੰ ਨਿਰਪੱਖ ਢੰਗ ਨਾਲ ਪੂਰਾ ਕਰਵਾਉਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










