ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਮੱਚਿਆ ਹੜਕੰਪ, ASI ਨੇ ਕੀਤੀ ਖੁਦਕੁਸ਼ੀ; ਸੁਸਾਈਡ ਨੋਟ ‘ਚ ਲਿਖਿਆ…

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਮੱਚਿਆ ਹੜਕੰਪ, ASI ਨੇ ਕੀਤੀ ਖੁਦਕੁਸ਼ੀ; ਸੁਸਾਈਡ ਨੋਟ ‘ਚ ਲਿਖਿਆ…


Ludhiana News: ਪੰਜਾਬ ਪੁਲਿਸ ਪ੍ਰਸ਼ਾਸਨ ਵਿਚਾਲੇ ਉਸ ਸਮੇਂ ਹਲਚਲ ਮੱਚ ਗਈ, ਜਦੋਂ ਰਿਟਾਇਰਡ ਏ.ਐੱਸ.ਆਈ. ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਲਈ ਦੱਸ ਦੇਈਏ ਕਿ ਥਾਣਾ ਜਮਾਲਪੁਰ ਇਲਾਕੇ ਦੇ ਤਹਿਤ ਭਾਮੀਆਂ ਖੁਰਦ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੰਜਾਬ ਪੁਲਿਸ ਦੇ ਇੱਕ ਰਿਟਾਇਰਡ ਏ.ਐੱਸ.ਆਈ. ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਵਜੋਂ ਹੋਈ ਹੈ। 

ਕਿਰਾਏਦਾਰਾਂ ’ਤੇ ਲਗਾਏ ਗੰਭੀਰ ਦੋਸ਼

ਜਾਣਕਾਰੀ ਮੁਤਾਬਕ ਗੁਰਦੇਵ ਸਿੰਘ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰ ਲਈ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁਸਾਈਡ ਨੋਟ ਲਿਖਿਆ, ਜਿਸ ਵਿਚ ਉਨ੍ਹਾਂ ਨੇ ਆਪਣੇ ਕਿਰਾਏਦਾਰਾਂ ’ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਤੇ ਲਗਾਤਾਰ ਧਮਕੀਆਂ ਦੇਣ ਦੇ ਦੋਸ਼ ਲਾਏ ਹਨ। 

ਸੁਸਾਈਡ ਨੋਟ ਵਿੱਚ ਲਿਖਿਆ 

ਸੁਸਾਈਡ ਨੋਟ ਵਿੱਚ ਮ੍ਰਿਤਕ ਨੇ ਲਿਖਿਆ ਹੈ ਕਿ ਕਿਰਾਏਦਾਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਪ੍ਰੇਸ਼ਾਨੀਆਂ ਤੇ ਧਮਕੀਆਂ ਕਾਰਨ ਉਹ ਬੇਹੱਦ ਤਣਾਅ ਵਿੱਚ ਸੀ ਅਤੇ ਇਸੇ ਕਾਰਨ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਪ੍ਰਮੋਧ ਰਾਜ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਮੌਕੇ ਤੋਂ ਬਰਾਮਦ ਸੁਸਾਈਡ ਨੋਟ ਵੀ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਸਬੰਧਤ ਮੁਲਜ਼ਮਾਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਐੱਸ.ਐੱਚ.ਓ. ਪ੍ਰਮੋਧ ਰਾਜ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।

Read More: Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ ‘ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link