Punjab Dense Fog Alert: ਪੰਜਾਬ ਵਿੱਚ ਸਰਦੀਆਂ ਦੀ ਸ਼ੁਰੂਆਤ ਨਾਲ ਸੰਘਣੀ ਧੁੰਦ ਨੂੰ ਲੈ ਕੇ ਲੋਕਾਂ ਦੀ ਚਿੰਤਾ ਵੱਧ ਗਈ ਹੈ। ਇਸਦੇ ਨਾਲ ਹੀ ਹੁਣ ਮੌਸਮ ਦੇ ਕਰਵਟ ਲੈਂਦੀਆਂ ਹੀ ਕਈ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਦੋ ਦਿਨ ਸਵੇਰੇ ਅਤੇ ਦੇਰ ਰਾਤ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ, ਜਿਸ ਕਾਰਨ ਆਮ ਜਨਜੀਵਨ ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ’ਚ ਵਿਜ਼ੀਬਿਲਟੀ
ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਘਟ ਕੇ 200 ਮੀਟਰ ਦਰਜ ਕੀਤੀ ਗਈ। ਉੱਥੇ ਹੀ ਲੁਧਿਆਣਾ ਅਤੇ ਪਟਿਆਲਾ ਵਿੱਚ ਵਿਜ਼ੀਬਿਲਟੀ 1500-1500 ਮੀਟਰ ਰਹੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸਵੇਰੇ ਅਤੇ ਦੇਰ ਰਾਤ ਸੰਘਣੀ ਧੁੰਦ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ।
ਇਨ੍ਹਾਂ ਜ਼ਿਲ੍ਹਿਆਂ ’ਚ ਧੁੰਦ ਦਾ ਅਲਰਟ
ਮੌਸਮ ਵਿਭਾਗ ਦੇ ਪੂਰਵ ਅਨੁਮਾਨ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਸ਼ਾਮਲ ਹਨ।
29 ਨਵੰਬਰ ਤੱਕ ਧੁੰਦ ਦਾ ਕਹਿਰ, ਵਾਹਨ ਚਾਲਕ ਦੇਣ ਧਿਆਨ
ਮੌਸਮ ਵਿਭਾਗ ਮੁਤਾਬਕ 29 ਨਵੰਬਰ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਪ੍ਰਭਾਵ ਜਾਰੀ ਰਹਿ ਸਕਦਾ ਹੈ। ਖਾਸ ਕਰਕੇ ਸਵੇਰ ਅਤੇ ਰਾਤ ਦੇ ਸਮੇਂ ਸੜਕਾਂ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਘੱਟ ਰਫ਼ਤਾਰ ਰੱਖੋ, ਵਾਹਨਾਂ ਵਿਚਕਾਰ ਸੁਰੱਖਿਅਤ ਦੂਰੀ ਬਣਾਈ ਰੱਖੋ ਅਤੇ ਫੌਗ ਲਾਈਟਾਂ ਦੀ ਵਰਤੋਂ ਕਰੋ। ਬਿਨਾਂ ਲੋੜ ਸਫ਼ਰ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
