ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪ੍ਰਧਾਨ ਨਿਯੁਕਤ…


Punjab News: ਪੰਜਾਬ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸਿ਼ਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸਿ਼ਆਰਪੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ ਹੈ।

ਆਗੂਆਂ ਅਤੇ ਵਰਕਰਾਂ ਨੂੰ ਜੋੜ ਕੇ ਰੱਖਣ ਵਿੱਚ ਮਿਲੇਗੀ ਮਦਦ 

ਪਾਰਟੀ ਹਾਈਕਮਾਂਡ ਵੱਲੋਂ ਸੰਜੀਵ ਤਲਵਾੜ ਨੂੰ ਇਹ ਅਹਿਮ ਜ਼ਿੰਮੇਵਾਰੀ ਹੁਸ਼ਿਆਰਪੁਰ ਸ਼ਹਿਰੀ ਖੇਤਰ ’ਚ ਪਾਰਟੀ ਦੇ ਮਾਲੀ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੌਂਪੀ ਗਈ ਹੈ। ਸੰਜੀਵ ਤਲਵਾੜ ਪਹਿਲਾਂ ਹੀ ਹਲਕਾ ਹੁਸ਼ਿਆਰਪੁਰ ਤੋਂ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਿਸ ਨਾਲ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਹੈ ਅਤੇ ਸ਼ਹਿਰੀ ਖੇਤਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸ਼ਹਿਰੀ ਪੱਧਰ ‘ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਜੋੜ ਕੇ ਰੱਖਣ ਵਿੱਚ ਮਦਦ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 



Source link