ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…


Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ ਵੀ ਤੇਜ਼ ਹੋ ਗਈਆਂ ਹਨ। ਇਸ ਵਿਚਾਲੇ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਦਰਅਸਲ, ਮਾਨਸਾ ਤੋਂ ਇੱਕ ਵੱਡਾ ਸਿਆਸੀ ਉਲਟਫੇਰ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ।

CM ਦੇ OSD ਨੇ ਕਰਵਾਇਆ ਸ਼ਾਮਲ

ਜਾਣਕਾਰੀ ਲਈ ਦੱਸ ਦੇਈਏ ਕਿ ਹਨੀਸ਼ ਬਾਂਸਲ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਨੇ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। ਹਨੀਸ਼ ਬਾਂਸਲ ਸ਼੍ਰੋਮਣੀ ਅਕਾਲੀ ਦਲ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ ਅਤੇ ਮਾਨਸਾ ਜ਼ਿਲ੍ਹੇ ਦੀ ਸਿਆਸਤ ਵਿੱਚ ਇੱਕ ਸਰਗਰਮ ਚਿਹਰਾ ਮੰਨੇ ਜਾਂਦੇ ਹਨ।

 

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

ਹਨੀਸ਼ ਬਾਂਸਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇਸ ਸ਼ਮੂਲੀਅਤ ਨਾਲ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸਿਆਸੀ ਅਸਰ ਵੀ ਵੱਡੇ ਪੱਧਰ ‘ਤੇ ਦੇਖਣ ਨੂੰ ਮਿਲ ਸਕਦਾ ਹੈ।

Read More: Punjab News: ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ ‘ਆਪ’ ‘ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ…

Read MOre: Punjab News: ਪੰਜਾਬ ‘ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ ‘ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ…

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link