Punjab News: ਪੰਜਾਬ ਸਿਆਸਤ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਉਥਲ-ਪੁਥਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਜਾਰੀ ਹੈ। ਦਰਅਸਲ, ਪੰਜਾਬ ਭਾਜਪਾ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਿਸਵਾਂ ਦੇ ਮੁਖੀ ਬਾਬਾ ਕੁਲਜੀਤ ਸਿੰਘ ਦੀ ਧੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਈ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਕੀਤਾ।
ਕਈ ਆਗੂਆਂ ਨੇ ਫੜ੍ਹਿਆ ਭਾਜਪਾ ਦਾ ਪੱਲਾ
ਇਸ ਮੌਕੇ ਬਾਬਾ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ ਅਤੇ ਬਾਬਾ ਕੁਲਜੀਤ ਸਿੰਘ ਜੀ ਨੇ ਵੀ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ, ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਪਾਰਟੀ ਪੰਜਾਬ ਵਿੱਚ ਖੁਸ਼ਹਾਲੀ ਲਿਆਏਗੀ।
ਇਸ ਤੋਂ ਇਲਾਵਾ, ਨਵਾਂਸ਼ਹਿਰ ਵਿੱਚ ਕਾਂਗਰਸ ਪਾਰਟੀ ਦੇ ਇੱਕ ਨੌਜਵਾਨ ਆਗੂ ਵਿੰਦਰ ਸਿੰਘ ਰਿੱਕੀ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਆਮ ਆਦਮੀ ਪਾਰਟੀ) ਦੇ ਕਾਨੂੰਨੀ ਸਲਾਹਕਾਰ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਸਟੈਂਡਿੰਗ ਕੌਂਸਲ ਐਡਵੋਕੇਟ ਮਨਦੀਪ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਗੜ੍ਹਸ਼ੰਕਰ ਤੋਂ ਇੱਕ ਸਮਾਜ ਸੇਵਕ ਡਾ. ਨਰੇਸ਼ ਕੁਮਾਰ ਭੰਬੂਲਾ ਪਾਰਟੀ ਵਿੱਚ ਸ਼ਾਮਲ ਹੋਏ।
ਜਾਣੋ ਕੀ ਬੋਲੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ
ਇਸ ਦੌਰਾਨ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਤੋਂ ਪ੍ਰੇਰਿਤ ਹੋ ਕੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਭਾਜਪਾ ਹੀ ਇੱਕੋ ਇੱਕ ਭਰੋਸੇਯੋਗ ਵਿਕਲਪ ਹੈ। ਇਸ ਮੌਕੇ ਜਤਿੰਦਰ ਸਿੰਘ ਅਟਵਾਲ, ਸਰਪੰਚ ਜਸਪ੍ਰੀਤ ਸਿੰਘ ਅਤੇ ਰਾਜ ਕੁਮਾਰ ਰਾਣਾ ਵੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਮੋਗਾ ‘ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ ‘ਤੇ ਹੀ ਲਾ ਦਿੱਤਾ ਧਰਨਾ










