ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ


ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਨਵੰਬਰ
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ 2024 ਲਈ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਦੱਸਿਆ ਇਸ ਸਬੰਧੀ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਫਰਾਂਸ ਤੋਂ ਪਹਿਲਾਂ ਇਸ ਸਬੰਧੀ ਮੁਢਲੇ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ’ਤੇ, ਫਿਰ ਰਾਜ ਅਤੇ ਫਿਰ ਕੌਮੀ ਪੱਧਰ ’ਤੇ ਹੋਣਗੇ ਅਤੇ ਕੌਮੀ ਮੁਕਾਬਲੇ ਦੇ ਜੇਤੂ ਪੰਜਾਬ ਦੇ ਨੌਜਵਾਨਾਂ ਨੂੰ ਫਰਾਂਸ ’ਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ-2024 ’ਚ ਭਾਗ ਲੈਣ ਦੇ ਯੋਗ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ, ਜਿਸ ਦਾ ਜਨਮ 1 ਜਨਵਰੀ 1999 ਤੋਂ ਬਾਅਦ ਹੋਇਆ ਹੈ, ਉਹ ਭਾਗ ਲੈ ਸਕਦਾ ਹੈ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕੋਈ ਫੀਸ ਨਹੀ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਨੌਜਵਾਨ ਵੱਖ ਵੱਖ ਕੁੱਲ 61 ਟ੍ਰੇਡਜ਼ ਵਿੱਚੋਂ ਕਿਸੇ ਵੀ ਇੱਕ ਟ੍ਰੇਡ ਵਿੱਚ ਭਾਗ ਲੈ ਸਕਦੇ ਹਨ ਅਤੇ ਚਾਹਵਾਨ ਅਤੇ ਹੁਨਰਮੰਦ ਨੌਜਵਾਨ https://www.skillindiadigital.gov.in ਉਤੇ ਮਿਤੀ 30/11/2023 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਵਿਚ ਪੀ.ਐਸ.ਡੀ.ਐਮ ਸੰਗਰੂਰ ਬ੍ਰਾਂਚ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

The post ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ appeared first on punjabitribuneonline.com.



Source link