ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਮੌਕੇ ਹੰਗਾਮਾ

ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਮੌਕੇ ਹੰਗਾਮਾ


ਪੱਤਰ ਪ੍ਰੇਰਕ

ਬਠਿੰਡਾ, 22 ਫਰਵਰੀ

ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕਾਂਗਰਸੀ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਮਨਪ੍ਰੀਤ ਬਾਦਲ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਜਾਂ ਉਹ ਕਾਂਗਰਸ ਵਿੱਚ ਹਨ। ਜ਼ਿਕਰਯੋਗ ਹੈ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੇਅਰ ਨੇ ਮੀਡੀਆ ਕਰਮੀਆਂ ਨੂੰ ਦਾਖਲੇ ਲਈ ਇਜਾਜ਼ਤ ਨਹੀਂ ਦਿੱਤੀ ਸੀ। ਬਾਅਦ ‘ਚ ਮੀਡੀਆ ਕਰਮੀਆਂ ਨੂੰ ਐਂਟਰੀ ਲਈ ਪ੍ਰਵਾਨਗੀ ਦਿੱਤੀ ਗਈ।



Source link