ਬਡਗਾਮ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅਤਿਵਾਦੀ ਹਲਾਕ

ਬਡਗਾਮ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅਤਿਵਾਦੀ ਹਲਾਕ


ਸ੍ਰੀਨਗਰ, 17 ਜਨਵਰੀ

ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਅੱਜ ਇੱਕ ਅਦਾਲਤੀ ਕੰਪਲੈਕਸ ਨੇੜੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ। ਪੁਲੀਸ ਦੇ ਤਰਜਮਾਨ ਨੇ ਦੱਸਿਆ, ”ਬਡਗਾਮ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਫੌਜ ਅਤੇ ਪੁਲੀਸ ਦੀ ਇੱਕ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਅਦਾਲਤੀ ਕੰਪਲੈਕਸ ਨੇੜੇ ਇਕ ਸ਼ੱਕੀ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅਤਿਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਮਗਰੋਂ ਜਵਾਬੀ ਕਾਰਵਾਈ ਵਿੱਚ ਦੋ ਅਤਿਵਾਦੀ ਮਾਰੇ ਗਏ।” ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅਤਿਵਾਦੀ ਪਾਬੰਦੀਸ਼ੁਦਾ ਜਥੇਬੰਦੀ ਲਸ਼ਕਰ-ਏ-ਤਇਬਾ ਨਾਲ ਸਬੰਧਤ ਸਨ। ਇਨ੍ਹਾਂ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਇੱਕ ਏਕੇ ਰਾਈਫਲ ਅਤੇ ਇੱਕ ਪਿਸਟਲ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਅਤਿਵਾਦੀ ਪਿਛਲੇ ਹਫਤੇ ਇੱਥੋਂ ਨੇੜਲੇ ਮਾਗਾਮ ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ ਫਰਾਰ ਹੋ ਗਏ ਸਨ। -ਪੀਟੀਆਈ



Source link