ਕੋਟਕਪੂਰਾ (ਪੱਤਰ ਪ੍ਰੇਰਕ): ਬਾਬਾ ਸ਼ੈਦੂ ਸ਼ਾਹ ਦੀ ਯਾਦ ਵਿੱਚ ਪਿੰਡ ਕੰਮੇਆਨਾ ਵਿੱਚ ਮੇਲਾ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਸ਼ੁਰੂ ਹੋ ਗਿਆ ਹੈ। ਮੇਲੇ ਦਾ ਪਹਿਲਾ ਦਿਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਗਿਆ ਅਤੇ ਵੱਖ-ਵੱਖ ਬਿਮਾਰੀਆਂ ਦੇ ਕੈਂਪ ਲਗਾਏ ਗਏ। ਇਸ ਮੌਕੇ ਖੂਨਦਾਨ ਕੈਂਪ ਵਿੱਚ 100 ਤੋਂ ਵੱਧ ਖੂਨਦਾਨੀਆਂ ਨੇ ਸਵੈ ਇੱਛਾ ਨਾਲ ਖੂਨਦਾਨ ਕੀਤਾ। ਪਹਿਲੇ ਦਿਨ ਕੈਂਪਾਂ ਵਿੱਚ ਇਲਾਕੇ ਭਰ ਤੋਂ ਆਏ 1000 ਤੋਂ ਵੱਧ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਜਿਥੇ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਿਰੋਪਾ ਦੇ ਕੇ ਸਨਮਾਨ ਕੀਤਾ।
The post ਬਾਬਾ ਸ਼ੈਦੂ ਸ਼ਾਹ ਦਾ ਮੇਲਾ ਸ਼ੁਰੂ appeared first on Punjabi Tribune.










