ਨਵੀਂ ਦਿੱਲੀ, 14 ਅਗਸਤ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਬਿਹਾਰ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਾਤ ਅਧਾਰਤ ਸਰਵੇਖਣ ਨੂੰ ਬਰਕਰਾਰ ਰੱਖਣ ਵਾਲੇ ਪਟਨਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ 18 ਅਗਸਤ ਨੂੰ ਸੁਣਵਾਈ ਕਰੇਗੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸਵੀਐੱਨ ਭੱਟੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ 18 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ‘ਏਕ ਸੋਚ ਏਕ ਪ੍ਰਯਾਸ’ ਸੰਗਠਨ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਅਦਾਲਤ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪਟੀਸ਼ਨ ਦੇ ਨਾਲ ਨਾਲ ਹੋਰ ਪਟੀਸ਼ਨਾਂ ’ਤੇ ਵੀ ਸੁਣਵਾਈ ਕਰੇਗੀ।
The post ਬਿਹਾਰ ’ਚ ਜਾਤ ਅਧਾਰਤ ਮਰਦਮਸ਼ੁਮਾਰੀ ਬਾਰੇ ਪਟਨਾ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ 18 ਨੂੰ ਕਰੇਗੀ ਸੁਣਵਾਈ appeared first on punjabitribuneonline.com.










