ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ


ਖੇਤਰੀ ਪ੍ਰਤੀਨਿਧ

ਧੂਰੀ, 3 ਅਪਰੈਲ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੱਖਲਾਂ ਅਤੇ ਸੂਬਾ ਸਕੱਤਰ ਰਛਪਾਲ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੁਲਾਰਿਆਂ ਨੇ ਹਾੜੀ ਦੀ ਫ਼ਸਲ ਦੇ ਮੱਦੇਨਜ਼ਰ ਮੰਡੀਆਂ ਵਿੱਚ ਬਾਰਦਾਨਾ, ਬਿਜਲੀ ਅਤੇ ਪਾਣੀ ਅਤੇ ਸਰਕਾਰੀ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਮੀਟਿੰਗ ਵਿੱਚ ਜਥੇਬੰਦੀ ਦੀ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਾਰਕੁਨਾਂ ਨੂੰ ਕਿਹਾ ਗਿਆ।



Source link