ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?


Punjabi Actress Wedding Pics: ਪੰਜਾਬੀ ਸਿਨੇਮਾ ਜਗਤ ਅਤੇ ਸਾਊਥ ਫਿਲਮ ਇੰਡਸਟਰੀ ਰਾਹੀਂ ਦੁਨੀਆਂ ਭਰ ਵਿੱਚ ਵੱਖਰੀ ਪਛਾਣ ਬਣਾਉਣ ਵਾਲੀ ਮਸ਼ਹੂਰ ਅਦਾਕਾਰਾ ਮਹਿਰੀਨ ਪੀਰਜ਼ਾਦਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਪੰਜਾਬੀ ਅਦਾਕਾਰਾ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਨ੍ਹਾਂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਮੁਤਾਬਕ ਮਹਿਰੀਨ ਨੇ ਆਪਣੇ ਪ੍ਰੇਮੀ ਅਰਸ਼ ਔਲਖ ਨਾਲ ਵਿਆਹ ਕਰਵਾ ਲਿਆ ਹੈ। ਐਤਵਾਰ ਨੂੰ ਅਦਾਕਾਰਾ ਵੱਲੋਂ ਆਪਣੇ ਇੰਸਟਾਗ੍ਰਾਮ ‘ਤੇ  ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਇਹ ਖੁਸ਼ਖਬਰੀ ਪ੍ਰਸ਼ੰਸਸਕਾਂ ਨਾਲ ਸਾਂਝੀ ਕੀਤੀ ਗਈ। 

ਮਹਿਰੀਨ ਨੇ ਆਪਣੇ ਵਿਆਹ ਸਮਾਰੋਹ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਚੈਲ ਦੇ ਦਿਲ ਖਿੱਚਵੇਂ ਪਹਾੜਾਂ ਦੇ ਵਿਚਕਾਰ ਆਯੋਜਿਤ ਕੀਤੀ ਗਈ ਸੀ। ਉਸ ਨੇ ਪੋਸਟ ਵਿਚ ਲਿਖਿਆ, ‘26.04.26’ ਅਤੇ ਇਸ ਦੇ ਨਾਲ ਹੀ “#ArshDiMehr” ਹੈਸ਼ਟੈਗ ਦੀ ਵਰਤੋਂ ਕੀਤੀ।


ਫਿਲਮੀ ਕਰੀਅਰ 

ਦੱਸ ਦੇਈਏ ਕਿ ਮਹਿਰੀਨ ਪੰਜਾਬੀ ਫਿਲਮ DSP ਦੇਵ ਅਤੇ ਅੜਬ ਮੁਟਿਆਰਾਂ ‘ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਸ ਨੇ ਕਈ ਸਾਊਥ ਫਿਲਮਾਂ ਵੀ ਕੀਤੀਆਂ ਹਨ। ਮਹਿਰੀਨ ਨੂੰ ਆਖਰੀ ਵਾਰ 2023 ਦੇ ਪੀਰੀਅਡ ਕ੍ਰਾਈਮ ਥ੍ਰਿਲਰ “ਸੁਲਤਾਨ ਆਫ ਦਿੱਲੀ” ਵਿੱਚ ਦੇਖਿਆ ਗਿਆ ਸੀ।

ਪੰਜਾਬ ਦੇ ਬਠਿੰਡਾ ‘ਚ ਜਨਮੀ ਮਹਿਰੀਨ ਨੇ 2016 ਵਿੱਚ ਤੇਲਗੂ ਫਿਲਮ ਕ੍ਰਿਸ਼ਨਾ ਗੱਡੀ ਵੀਰਾ ਪ੍ਰੇਮਾ ਗਾਧਾ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ। ਉਸਨੇ 2017 ਵਿੱਚ ਫਿਲੌਰੀ ਨਾਲ ਹਿੰਦੀ ਅਤੇ 2017 ਵਿੱਚ ਨੇਂਜਿਲ ਥੁਨੀਵਿਰੁੰਧਲ ਨਾਲ ਤਾਮਿਲ ਫਿਲਮਾਂ ਵਿੱਚ ਡੈਬਿਊ ਕੀਤਾ ਸੀ। ਇਸ ਮਗਰੋਂ ਉਹ ਪੰਜਾਬੀ ਫਿਲਮਾਂ ਵਿੱਚ ਵੀ ਨਜ਼ਰ ਆਈ। ਫਿਲਹਾਲ ਵਿਆਹ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਅਦਾਕਾਰਾ ਨੂੰ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ





Source link