Haryana News: ਹਰਿਆਣਾ ਦੇ ਮੁੱਖ ਮੰਤਰੀ ਦੇ ਕਾਫ਼ਲੇ ‘ਚ ਸ਼ਾਮਲ ਫਾਇਰ ਬ੍ਰਿਗੇਡ ਦੀ ਗੱਡੀ ਪੰਚਕੂਲਾ ਦੇ ਮੋਰਨੀ ਖੇਤਰ ਵਿੱਚ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਦਾ ਹਿੱਸਾ ਰਹੀ ਫਾਇਰ ਬ੍ਰਿਗੇਡ ਦੀ ਇੱਕ ਗੱਡੀ ਪੰਚਕੂਲਾ ਦੇ ਮੋਰਨੀ ਦੇ ਪਹਾੜੀ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਅਚਾਨਕ ਬੇਕਾਬੂ ਹੋ ਗਈ ਅਤੇ ਲਗਭਗ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਘਟਨਾ ਦੇ ਵੇਲੇ ਗੱਡੀ ਵਿੱਚ ਦੋ ਮੁਲਾਜ਼ਮ ਸਵਾਰ ਸਨ, ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਮੰਦਰ ਥਾਣੇ ਅਤੇ ਮੋਰਨੀ ਪੁਲਿਸ ਚੌਕੀ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਦੋਹਾਂ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ 6 ਸਥਿਤ ਸਿਵਲ ਹਸਪਤਾਲ ਲਿਜਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
