ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਲਈ ਵੋਟਿੰਗ ਸ਼ੁਰੂ

ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਲਈ ਵੋਟਿੰਗ ਸ਼ੁਰੂ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 9 ਨਵੰਬਰ

ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ। ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ। ਇਸ ਤੋਂ ਬਾਅਦ ਵੋਟਿੰਗ ਸ਼ੁਰੂ ਹੋ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਗਿਆਰਾਂ ਅੰਤ੍ਰਿਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।



Source link