Chandigarh Schools Holiday: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਵਿੱਚ ਹਰ ਕੋਈ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਵਿਚਾਲੇ ਵਿਦਿਆਰਥੀਆਂ ਲ਼ਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ 15 ਅਗਸਤ ਦੀ ਛੁੱਟੀ ਸੋਮਵਾਰ ਨੂੰ ਰਹੇਗੀ ਤੇ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਸੋਮਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
