Government Leave Ban: ਸਰਕਾਰੀ ਮੁਲਾਜ਼ਮਾਂ ਲਈ ਇੱਕ ਅਹਿਮ ਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਲਈ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਦਰਅਸਲ, ਛੱਤੀਸਗੜ੍ਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਮੁਤਾਬਕ ਅਗਲੇ 3 ਮਹੀਨਿਆਂ ਲਈ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਹੁਣ ਕੋਈ ਵੀ ਕਰਮਚਾਰੀ ਬਿਨਾਂ ਪਹਿਲਾਂ ਇਜਾਜ਼ਤ ਲਏ ਛੁੱਟੀ ‘ਤੇ ਨਹੀਂ ਜਾ ਸਕੇਗਾ।
ਜਾਣੋ ਕਿਉਂ ਲਿਆ ਗਿਆ ਅਜਿਹਾ ਫੈਸਲਾ?
ਸਰਕਾਰ ਵੱਲੋਂ ਇਹ ਕਦਮ ਆਉਣ ਵਾਲੀ ਜਨਗਣਨਾ ਅਤੇ ‘ਸੁਸ਼ਾਸਨ ਤਿਉਹਾਰ’ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਪ੍ਰਸ਼ਾਸਨਿਕ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੱਡੇ ਸਰਕਾਰੀ ਪ੍ਰੋਗਰਾਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਜ਼ਰੂਰੀ ਬਣਾਇਆ ਗਿਆ ਹੈ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਦਫ਼ਤਰ ਵਿੱਚ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਇਸ ਨੂੰ ਸੇਵਾ ਵਿੱਚ ਰੁਕਾਵਟ ਮੰਨਿਆ ਜਾਵੇਗਾ। ਅਜਿਹੇ ਕਰਮਚਾਰੀਆਂ ਵਿਰੁੱਧ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਕਮਿਸ਼ਨਰਾਂ ਅਤੇ ਕਲੈਕਟਰਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
ਐਮਰਜੈਂਸੀ ‘ਚ ਵੀ ਨਿਯਮਾਂ ਦੀ ਪਾਲਣਾ ਲਾਜ਼ਮੀ
ਇੱਥੋਂ ਤੱਕ ਕਿ ਐਮਰਜੈਂਸੀ ਦੀ ਹਾਲਤ ਵਿੱਚ ਵੀ ਕਰਮਚਾਰੀ ਨੂੰ ਫ਼ੋਨ ਜਾਂ ਡਿਜੀਟਲ ਮਾਧਿਅਮ ਰਾਹੀਂ ਪਹਿਲਾਂ ਦਫ਼ਤਰ ਨੂੰ ਸੂਚਿਤ ਕਰਨਾ ਪਵੇਗਾ। ਇਸ ਤੋਂ ਬਾਅਦ ਜਦੋਂ ਕਰਮਚਾਰੀ ਦਫ਼ਤਰ ਪਹੁੰਚੇਗਾ, ਤਾਂ ਉਸ ਨੂੰ ਲਿਖਤੀ ਰੂਪ ਵਿੱਚ ਅਰਜ਼ੀ ਦੇਣੀ ਹੋਵੇਗੀ। ਜੇਕਰ ਕੋਈ ਕਰਮਚਾਰੀ ਲੰਬੀ ਛੁੱਟੀ ‘ਤੇ ਜਾਂਦਾ ਹੈ, ਤਾਂ ਉਸ ਨੂੰ ਆਪਣੇ ਕੰਮ ਦਾ ਚਾਰਜ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਸੌਂਪਣਾ ਹੋਵੇਗਾ।
Read MOre: Punjab News: ਪੰਜਾਬ ਤੋਂ ਵੱਡੀ ਖਬਰ, ਇਸ ਸ਼ਹਿਰ ‘ਚ ਬਲੈਕਆਊਟ ਮੌਕ ਐਕਸਰਸਾਈਜ਼; ਜਾਣੋ ਕਿੰਨੇ ਵਜੇ ਵੱਜਣਗੇ ਸਾਇਰਨ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ








