ਸ਼ਹੀਦਾਂ ਨੂੰ ਸ਼ਰਧਾਂਜਲੀ: ਸੁਪਰੀਮ ਕੋਰਟ ਵਿੱਚ ਦੋ ਮਿੰਟ ਦਾ ਮੌਨ ਰੱਖਿਆ

ਸ਼ਹੀਦਾਂ ਨੂੰ ਸ਼ਰਧਾਂਜਲੀ: ਸੁਪਰੀਮ ਕੋਰਟ ਵਿੱਚ ਦੋ ਮਿੰਟ ਦਾ ਮੌਨ ਰੱਖਿਆ


ਨਵੀਂ ਦਿੱਲੀ, 30 ਜਨਵਰੀ

ਸੁਪਰੀਮ ਕੋਰਟ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਲੋਕਾਂ ਦੀ ਯਾਦ ਵਿੱਚ ਅੱਜ ਦੋ ਮਿੰਟ ਦਾ ਮੌਨ ਰੱਖਿਆ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੱਤ ਮੈਂਬਰੀ ਸੰਵਿਧਾਨਕ ਬੈਂਚ, ਜੋ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐੱਮਯੂ) ਦੀ ਘੱਟਗਿਣਤੀ ਸਥਿਤੀ ਦੇ ਮੁੱਦੇ ’ਤੇ ਸੁਣਵਾਈ ਕਰ ਰਹੀ ਸੀ, ਸਵੇਰੇ 10.59 ਵਜੇ ਖੜ੍ਹੀ ਹੋਈ ਤੇ ਦੋ ਮਿੰਟ ਦਾ ਮੌਨ ਧਾਰਿਆ। ਇਸ ਮਗਰੋਂ ਸਾਰੀਆਂ ਬੈਂਚਾਂ ਨੇ ਦਿਨ ਦੀ ਕਾਰਵਾਈ ਮੁੜ ਸ਼ੁਰੂ ਕੀਤੀ। -ਪੀਟੀਆਈ

The post ਸ਼ਹੀਦਾਂ ਨੂੰ ਸ਼ਰਧਾਂਜਲੀ: ਸੁਪਰੀਮ ਕੋਰਟ ਵਿੱਚ ਦੋ ਮਿੰਟ ਦਾ ਮੌਨ ਰੱਖਿਆ appeared first on Punjabi Tribune.



Source link