ਸ਼੍ਰੋਮਣੀ ਕਮੇਟੀ ਨੇ ਸਾਲਾਨਾ ਬਜਟ ਇਜਲਾਸ 29 ਨੂੰ ਸੱਦਿਆ, ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ


ਚੰਡੀਗੜ੍ਹ, 2 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿਤਸਰ ਵਿੱਚ ਹੋਈ ਅੰਤਰਿੰਗ ਕਮੇਟੀ ਬੈਠਕ ਵਿੱਚ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਅੰਤਰਿੰਗ ਕਮੇਟੀ ਮੀਟਿੰਗ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਯੂਟਿਊਬ ਚੈਨਲ ਸਥਾਪਤ ਕੀਤਾ ਜਾ ਰਿਹਾ ਹੈ।

The post ਸ਼੍ਰੋਮਣੀ ਕਮੇਟੀ ਨੇ ਸਾਲਾਨਾ ਬਜਟ ਇਜਲਾਸ 29 ਨੂੰ ਸੱਦਿਆ, ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ appeared first on Punjabi Tribune.



Source link